SAD marches towards Vidhan Sabha : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ 1 ਮਾਰਚ ਤੋਂ ਸ਼ੁਰੂ ਹੋਇਆ ਹੈ। ਇਹ ਮੌਜੂਦਾ ਕੈਪਟਨ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਬਜਟ ਸੈਸ਼ਨ ਹੈ, ਇਸ ਕਾਰਨ ਇਸ ਬਜਟ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦਾ ਇੱਕ ਕਾਰਨ ਇਹ ਵੀ ਹੈ ਕਿ ਅਗਲੇ ਸਾਲ 2022 ਵਿੱਚ ਪੰਜਾਬ ‘ਚ ਵਿਧਾਨ ਸਭਾ ਦੀਆਂ ਚੋਣਾਂ ਵੀ ਹੋਣੀਆਂ ਹਨ। ਬਜਟ ਸੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਸੰਬੋਧਨ ਨਾਲ ਹੋਵੇਗੀ, ਪਰ ਵਿਰੋਧੀ ਪਾਰਟੀਆਂ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨ ਇਸ ਬਜਟ ਸੈਸ਼ਨ ਦਾ ਵਿਰੋਧ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵਲੋਂ ਬਿਜਲੀ ਬਿਲਾਂ, ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ‘ਤੇ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਧੇ ਯਾਦ ਕਰਵਾਉਣ ਲਈ ਅੱਜ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਵੇਲੇ ਅਕਾਲੀ ਵਰਕਰਾਂ ਵਲੋਂ ਵਿਧਾਨ ਸਭਾ ਵੱਲ ਕੂਚ ਕੀਤਾ ਜਾ ਰਿਹਾ ਸੀ ਪਰ ਇਸ ਦੌਰਾਨ ਹੁਣ ਚੰਡੀਗੜ੍ਹ ਪੁਲਿਸ ਵੱਲੋਂ ਅਕਾਲੀ ਵਰਕਰਾਂ ਨੂੰ ਰੋਕਣ ਲਈ ਉਨ੍ਹਾਂ ‘ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਜਾ ਰਹੀਆਂ ਹਨ। ਚੰਡੀਗੜ੍ਹ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਬੈਰੀਕੇਡਿੰਗ ਵੀ ਕੀਤੀ ਗਈ ਹੈ। ਇਸ ਮੌਕੇ ਅਕਾਲੀ ਵਰਕਰਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਤੇ ਇਸ ਦੌਰਾਨ ਅਕਾਲੀ ਵਰਕਰਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਸੁਖਬੀਰ ਸਿੰਘ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਸੈਕਟਰ -25 ਵਿੱਚ ਰੈਲੀ ਕੀਤੀ ਗਈ ਸੀ।
ਇਹ ਵੀ ਦੇਖੋ : ਅਕਾਲੀ ਆਗੂਆਂ ‘ਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ, ਸੁਖਬੀਰ ਬਾਦਲ ਸਮੇਤ ਹਿਰਾਸਤ ‘ਚ ਲਏ ਅਕਾਲੀ ਆਗੂ