Shiromani Akali Dal broke alliance: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੱਕ ਵੱਡਾ ਐਲਾਨ ਕਰਦਿਆਂ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਤੇ ਪੰਜਾਬ ਵਿਰੋਧੀ ਪ੍ਰਤੀ ਨੀਤੀਆਂ ਦੇ ਚਲਦਿਆਂ ਹੁਣ ਸ਼੍ਰੋਮਣੀ ਅਕਾਲੀ ਦਲ ਭਾਜਪਾ ਅਗਵਾਈ ਵਾਲੇ ਐਨ.ਡੀ.ਏ. ਦਾ ਹਿੱਸਾ ਨਹੀਂ ਰਹਿ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਜਿਸ ਨੇ ਕਿਸਾਨੀ ਵਿਰੋਧੀ 3 ਆਰਡੀਨੈਂਸ ਲਿਆਂਦੇ ਹਨ, ਜੋ ਕਿ ਪੰਜਾਬ ਵਿਰੋਧੀ ਹਨ ਅਤੇ ਦੇਸ਼ ਵਿਰੋਧੀ ਵੀ ਹਨ, ਅਸੀਂ ਉਸ ਪਾਰਟੀ ਦਾ ਹਿੱਸਾ ਨਹੀਂ ਹੋ ਸਕਦੇ।
ਸੁਖਬੀਰ ਸਿੰਘ ਬਾਦਲ ਨੇ ਦੇਰ ਰਾਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਸੀ ਕਿ ਘੱਟ ਤੋਂ ਘੱਟ ਸ਼੍ਰੋਮਣੀ ਅਕਾਲੀ ਦਲ ਨਾਲ ਸਲਾਹ ਮਸ਼ਵਰਾ ਕਰਦੇ ਪਰ ਉਹਨਾਂ ਨੇ ਅਜਿਹਾ ਨਹੀਂ ਕੀਤਾ। ਉਹਨਾਂ ਕਿਹਾ ਕਿ ਜਿਹੜੀ ਪਾਰਟੀ ਨੇ ਆਪਣਾ ਸਾਰਾ ਜੀਵਨ ਕਿਸਾਨਾਂ ਤੇ ਖੇਤੀਬਾੜੀ ‘ਤੇ ਲਾਇਆ, ਉਸ ਨਾਲ ਹੀ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਅਸੀਂ ਦੋ ਮਹੀਨਿਆਂ ਤੋਂ ਕੋਸ਼ਿਸ਼ ਕਰ ਰਹੇ ਸੀ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣੇ ਪਰ ਸਰਕਾਰ ਨੇ ਗੱਲ ਸੁਣੇ ਬਗੈਰ ਧੱਕੇ ਨਾਲ ਖੇਤੀਬਾੜੀ ਬਿੱਲ ਪਾਸ ਕਰਵਾਏ ਹਨ। ਉਹਨਾਂ ਕਿਹਾ ਕਿ ਅਸੀਂ ਕਈ ਦਿਨਾਂ ਤੋਂ ਆਪਣੀ ਲੀਡਰਸ਼ਿਪ ਨਾਲ ਗੱਲਬਾਤ ਕਰ ਰਹੇ ਸੀ ਤੇ ਅਸੀਂ ਇਸ ਨਤੀਜੇ ‘ਤੇ ਪੁੱਜੇ ਹਾਂ ਕਿ ਅਸੀਂ ਅਜਿਹੇ ਗਠਜੋੜ ਦਾ ਹਿੱਸਾ ਨਹੀਂ ਰਹਿ ਸਕਦੇ ਜਿਸਨੇ ਕਿਸਾਨ ਵਿਰੋਧੀ ਬਿੱਲ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਪੰਜਾਬ ਦੀ ਸ਼ਾਨ ਹੈ ਅਤੇ ਜਿਨ੍ਹੇ ਵੀ ਐਮ. ਪੀ. ਪਾਰਲੀਮੈਂਟ ‘ਚ ਬੈਠਦੇ ਹਨ, ਉਹ ਕਿਸਾਨਾਂ ਦਾ ਹੀ ਖਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਦਾ ਅਸਰ ਲੱਖਾਂ ਕਿਸਾਨਾਂ ‘ਤੇ ਅਤੇ ਹਜ਼ਾਰਾਂ ਆੜੜੀਏ ਭਾਈਚਾਰੇ ਤੇ ‘ਤੇ ਪਿਆ ਹੈ