ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ। ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗੱਠਜੋੜ ਹੋ ਗਿਆ ਹੈ। ਅਗਲੇ ਸਾਲ 2022 ਵਿੱਚ ਪੰਜਾਬ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਇਹ ਇੱਕ ਵੱਡਾ ਸਿਆਸੀ ਫੈਸਲਾ ਹੈ।
ਇਸ ਫੈਸਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਆਪਣੀ ਇੱਕ ਇੰਟਰਵਿਊ ਵਿੱਚ ਭਾਜਪਾ ਅਤੇ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਗੱਠਜੋੜ ਵਿਚ ਮਾਇਆਵਤੀ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਇਹ ਸੰਬੰਧ ਅਸਥਾਈ ਨਹੀਂ ਪੱਕਾ ਹੈ। ਇਸ ਸਮੇ ਭਾਜਪਾ ‘ਤੇ ਤਿੱਖਾ ਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਮਿਲ ਕੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਗੈਰ-ਕਾਂਗਰਸ ਅਤੇ ਗੈਰ-ਬੀਜੇਪੀ ਦਾ ਵਿਕਲਪ ਵੀ ਦੇਵਾਗੇ ਅਤੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਖਾਤਾ ਵੀ ਨਹੀਂ ਖੁੱਲ੍ਹੇਗਾ।
ਉਨ੍ਹਾਂ ਕਿਹਾ ਕਿ, “ਜੇਕਰ ਸੂਬੇ ਵਿੱਚ ਬਸਪਾ-ਅਕਾਲੀ ਦਲ ਗੱਠਜੋੜ ਦੀ ਸਰਕਾਰ ਬਣੀ ਹੈ, ਤਾਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਨਾਮ ਤੇ ਇੱਕ ਯੂਨੀਵਰਸਿਟੀ ਖੋਲ੍ਹੀ ਜਾਏਗੀ।” ਚੋਣਾਂ ਦੇ ਵਿੱਚ ਹੁਣ ਕੁੱਝ ਹੀ ਮਹੀਨੇ ਬਾਕੀ ਰਹਿੰਦੇ ਹਨ ਜਿਸ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਨੇ ਸਿਆਸੀ ਤਿਆਰੀਆਂ ਵੀ ਸ਼ੁਰੂ ਕਰ ਕਰ ਦਿੱਤੀਆਂ ਹਨ। ਦੋਵਾਂ ਧਿਰਾਂ ਵਿਚਕਾਰ ਸਹਿਮਤੀ ਤੋਂ ਬਾਅਦ ਅੱਜ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਵਲੋਂ ਗੱਠਜੋੜ ਦਾ ਰਸਮੀ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਲਗਾਇਆ ਖੂਨਦਾਨ ਕੈਂਪ, ਦੇਖੋ ਵੀਡੀਓ
ਇਸ ਗੱਠਜੋੜ ਨਾਲ ਪੰਜਾਬ ਦੀਆ ਬਾਕੀ ਸਿਆਸੀ ਪਾਰਟੀਆਂ ਦੀ ਚਿੰਤਾ ਵਿੱਚ ਵੀ ਵਾਧਾ ਹੋਵੇਗਾ। ਕਿਉਂਕ ਇਸ ਤੋਂ ਪਹਿਲਾ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਵਿਚਕਾਰ ਇੱਕ ਵਾਰ ਗੱਠਜੋੜ ਹੋ ਚੁੱਕਿਆ ਹੈ, ਜੋ ਹਿੱਟ ਵੀ ਰਿਹਾ ਸੀ। ਇਸ ਤੋਂ ਪਹਿਲਾਂ 1996 ਵਿੱਚ ਲੋਕਸਭਾ ਚੋਣਾਂ ਵਿੱਚ ਵੀ ਦੋਨਾਂ ਪਾਰਟੀਆਂ ਨੇ ਇਕੱਠੇ ਹੋ ਕਿ ਗੱਠਜੋੜ ਵਿੱਚ ਚੋਣਾਂ ਲੜੀਆਂ ਸੀ। ਉਸ ਸਮੇ ਬਸਪਾ ਸੁਪਰੀਮ ਕਾਂਸ਼ੀ ਰਾਮ ਪੰਜਾਬ ਤੋਂ ਚੋਣ ਜਿੱਤੇ ਸੀ। ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇੱਕ-ਦੂਜੇ ਦੇ ਨਜ਼ਦੀਕ ਆ ਰਹੇ ਹਨ। ਇਸ ਤੋਂ ਪਹਿਲਾਂ ਸਾਲ 1996 ਵਿੱਚ ਦੋਹਾਂ ਪਾਰਟੀਆਂ ਨੇ ਸੰਸਦੀ ਚੋਣਾਂ ਇਕੱਠਿਆਂ ਲੜਦਿਆਂ 13 ਵਿੱਚੋਂ 12 ਸੀਟਾਂ ’ਤੇ ਜਿੱਤ ਹਾਸਿਲ ਕੀਤੀ ਸੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਮਾਇਆਵਤੀ ਵਿਚਕਾਰ ਹੋਈ ਗੱਲਬਾਤ ਸੁਨਣ ਲਈ ਅੱਗੇ ਦਿੱਤੇ ਵੀਡੀਓ ਲਿੰਕ ‘ਤੇ ਕਲਿੱਕ ਕਰੋ….
ਦੇਖੋ ਵੀਡੀਓ : Akali Dal-BSP Alliance: ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, Akali Dal ਤੇ BSP ਦਾ ਹੋਇਆ ਗਠਜੋੜ