Sukhbir singh badal test positive : ਸੂਬੇ ਵਿੱਚ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਪੰਜਾਬ ਵਿੱਚ ਇੱਕ ਵਾਰ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਆਉਣੀ ਸ਼ੁਰੂ ਹੋ ਗਈ ਹੈ। ਇਸੇ ਵਿਚਾਲੇ ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਰੋਨਾ ਪੌਜੇਟਿਵ ਪਾਏ ਗਏ ਹਨ। ਇਸ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਖੁਦ ਸੋਸ਼ਲ ਮੀਡੀਆ ਦੇ ਰਹੀ ਜਾਣਕਾਰੀ ਸਾਂਝੀ ਕੀਤੀ ਹੈ।
ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ, “ਸਭ ਨੂੰ ਦੱਸਣਾ ਚਾਹੁੰਦਾ ਹਾਂ ਕਿ ਅੱਜ ਮੇਰਾ ਕੋਰੋਨਾ ਟੈਸਟ ਪੌਜੇਟਿਵ ਆਇਆ ਹੈ। ਵੈਸੇ ਮੈਂ ਬਿਲਕੁਲ ਠੀਕ ਹਾਂ ਅਤੇ ਇਕਾਂਤਵਾਸ ‘ਚ ਜਾ ਰਿਹਾ ਹਾਂ। ਬੀਤੇ ਦਿਨਾਂ ‘ਚ ਮੇਰੇ ਸੰਪਰਕ ਵਿੱਚ ਆਏ ਸਾਰੇ ਸੱਜਣਾਂ ਨੂੰ ਮੇਰੀ ਬੇਨਤੀ ਹੈ ਕਿ ਆਪਣਾ ਕੋਰੋਨਾ ਟੈਸਟ ਕਰਵਾਉਣ, ਅਤੇ ਇਸ ਸੰਬੰਧੀ ਸਾਰੀਆਂ ਸਾਵਧਾਨੀਆਂ ਵਰਤੋਂ ਵਿੱਚ ਲਿਆਉਣ।” ਪਿਛਲੇ ਕੁੱਝ ਮਹੀਨਿਆਂ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਆਈ ਸੀ, ਪਰ ਹੁਣ ਇੱਕ ਵਾਰ ਫਿਰ ਕੋਰੋਨਾ ਦਾ ਖਤਰਾ ਵੱਧਦਾ ਜਾ ਰਿਹਾ ਹੈ।