Two lakh people : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਵੱਲੋਂ ਕੱਲ੍ਹ 1 ਅਕਤੂਬਰ ਨੂੰ ਤਿੰਨਾਂ ਤਖ਼ਤਾਂ ਤੋਂ ਕੱਢੇ ਜਾ ਰਹੇ ਕਿਸਾਨ ਮਾਰਚ ਵਿਚ 40 ਹਜ਼ਾਰ ਵਾਹਨਾਂ ਵਿਚ 2 ਲੱਖ ਲੋਕ ਹਿੱਸਾ ਲੈਣਗੇ। ਇਹ ਮਾਰਚ ਚੰਡੀਗੜ੍ਹ ਪੁੱਜੇਗਾ ਜਿਥੇ ਅਕਾਲੀ ਦਲ ਦੀ ਲੀਡਰਸ਼ਿਪ ਹਾਲ ਹੀ ਵਿਚ ਪਾਸ ਕੀਤੇ ਤਿੰਨ ਖੇਤੀਬਾੜੀ ਐਕਟਾਂ ਨੂੰ ਰੱਦ ਕਰਨ ਦੀ ਮੰਗ ਕਰਦਾ ਇਕ ਮੰਗ ਪੱਤਰ ਭਾਰਤ ਦੇ ਰਾਸ਼ਟਰਪਤੀ ਦੇ ਨਾਂ ‘ਤੇ ਪੰਜਾਬ ਦੇ ਰਾਜਪਾਲ ਨੂੰ ਸੌਂਪੇਗੀ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮਾਰਚ ਦੀ ਅਗਵਾਈ ਕਰਨਗੇ। ਸਾਬਕਾ ਕੇਂਦਰੀ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਤਲਵੰਡੀ ਸਾਬੋ ਵਿਖੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮਾਰਚ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮਾਰਚ ਦੀ ਅਗਵਾਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਕਰਨਗੇ।
ਹੋਰ ਵੇਰਵੇ ਸਾਂਝੇ ਕਰਦਿਆਂ ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਣ ਵਾਲਾ ਮਾਰਚ ਵਾਇਆ ਜਲੰਧਰ, ਫਗਵਾੜਾ, ਨਵਾਂਸ਼ਹਿਰ, ਰੋਪੜ, ਕੁਰਾਲੀ ਤੇ ਮੁੱਲਾਂਪੁਰ ਰਾਹੀਂ ਹੁੰਦਾ ਹੋਇਆ ਚੰਡੀਗੜ੍ਹ ਪੁੱਜੇਗਾ। ਉਨ੍ਹਾਂ ਦੱਸਿਆ ਕਿ ਤਲਵੰਡੀ ਸਾਬੋ ਤੋਂ ਸ਼ੁਰੂ ਹੋਣ ਵਾਲਾ ਮਾਰਚ ਮੌੜ, ਰਾਮਪੁਰਾ, ਤਪਾ, ਬਰਨਾਲਾ, ਸੰਗਰੂਰ, ਭਵਾਨੀਗੜ੍ਹ, ਪਟਿਆਲਾ, ਰਾਜਪੁਰਾ, ਏਅਰਪੋਰਟ ਲਾਈਟ ਤੇ ਜ਼ੀਰਕਪੁਰ ਤੋਂ ਹੁੰਦਾ ਹੋਇਆ ਚੰਡੀਗੜ੍ਹ ਪੁੱਜੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਣ ਵਾਲਾ ਮਾਰਚ ਰੋਪੜ ਬਾਈਪਾਸ ‘ਤੇ ਅਕਾਲੀ ਦਲ ਪ੍ਰਧਾਨ ਦੀ ਅਗਵਾਈ ਹੇਠ ਆ ਰਹੇ ਮਾਰਚ ‘ਚ ਰਲ ਜਾਵੇਗਾ।
ਡਾ. ਚੀਮਾ ਨੇ ਦੱਸਿਆ ਕਿ ਅੰਮ੍ਰਿਤਸਰ ਅਤੇ ਤਲਵੰਡੀ ਸਾਬੋ ਤੋਂ ਮਾਰਚ ਸਵੇਰੇ 8.00 ਵਜੇ ਸ਼ੁਰੂ ਹੋਵੇਗਾ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸਵੇਰੇ 10.00 ਵਜੇ ਮਾਰਚ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਸਮੇਂ ਦੀ ਘਾਟ ਕਾਰਨ ਮੋਹਾਲੀ ਦੇ ਦੁਸ਼ਹਿਰਾ ਗਰਾਉਂਡ ਵਿਚ ਇਕੱਠੇ ਹੋਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ ਤੇ ਇਹ ਮਾਰਚ ਸਿੱਧਾ ਰਾਜ ਭਵਨ ਚੰਡੀਗੜ੍ਹ ਪੁੱਜਣਗੇ। ਡਾ. ਚੀਮਾ ਨੇ ਕਿਹਾ ਕਿ ਮਾਰਚ ਸਵੇਰੇ 8 ਵਜੇ ਸ਼ੁਰੂ ਹੋਵੇਗਾ, ਜੋ ਕਿ ਤਲਵੰਡੀ ਸਾਬੋ ਤੋਂ ਸਵੇਰੇ 8 ਵਜੇ ਸ਼ੁਰੂ ਹੋਵੇਗਾ ਅਤੇ ਅਨੰਦਪੁਰ ਸਾਹਿਬ ਤੋਂ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਸਮੇਂ ਦੀ ਘਾਟ ਕਾਰਨ ਉਸੇ ਦਿਨ ਮੋਹਾਲੀ ਵਿਖੇ ਦੁਸਹਿਰਾ ਗਰਾਊਂਡ ਵਿਖੇ ਹੋਣ ਵਾਲਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਸੀ।