ਪਿਛਲਾ ਹਫਤਾ ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਪੈਦਾ ਕਰਕੇ ਗਿਆ ਹੈ। ਹੁਣ ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ।
ਪਰ ਅਕਾਲੀ ਬਸਪਾ ਦੇ ਗੱਠਜੋੜ ਨੇ ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਪੈਦਾ ਕਰਕੇ ਵਿਰੋਧੀ ਪਾਰਟੀਆਂ ਦੀਆ ਮੁਸ਼ਕਿਲਾਂ ਨੂੰ ਵਧਾ ਦਿੱਤਾ ਹੈ। ਜਿਸ ਤੋਂ ਬਾਅਦ ਹੁਣ ਵਿਰੋਧੀ ਪਾਰਟੀਆਂ ਦੇ ਵਰਕਰ ਵੀ ਅਕਾਲੀ ਦਲ ਦਾ ਰੁੱਖ ਕਰ ਰਹੇ ਹਨ। ਇਸ ਤਰਾਂ ਬੀਤੇ ਦਿਨ ਸਰਹਿੰਦ ਵਿਖੇ ਯੂਥ ਅਕਾਲੀ ਦਲ ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਵਿਸ਼ੇਸ਼ ਤੌਰ ਤੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਵੱਲੋਂ ਸ਼ਮੂਲੀਅਤ ਕੀਤੀ ਗਈ ਸੀ। ਇਸ ਮੌਕੇ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਨੂੰ ਵੀ ਵੱਡਾ ਝੱਟਕਾ ਲੱਗਿਆ ਹੈ। ਕਈ ਨੌਜਵਾਨ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ।
ਦੀਦਾਰ ਸਿੰਘ ਭੱਟੀ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਕਾਲੀ ਬਸਪਾ ਦਾ 25 ਸਾਲ ਬਾਅਦ ਗੱਠਜੋੜ ਹੋਇਆ ਹੈ ਅਤੇ ਸੂਬੇ ਵਿੱਚ ਅਕਾਲੀ ਬਸਪਾ ਦੀ ਸਾਂਝੇ ਤੌਰ ਤੇ ਸਰਕਾਰ ਬਣਨ ‘ਤੇ ਲੋਕਾਂ ਦੇ ਆਰਥਿਕ ਪੱਧਰ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਜਾਣਗੇ। ਦੀਦਾਰ ਸਿੰਘ ਭੱਟੀ ਨੇ ਦੱਸਿਆ ਕਿ ਗੁਰਜਿੰਦਰ ਸਿੰਘ ਗੁਰੀ ਦੀ ਅਗਵਾਈ ਵਿੱਚ ਮੂਲੇਪੁਰ ਸਰਕਲ ਦੇ ਨੌਜਵਾਨਾਂ ਨਾਲ ਵਿਚਾਰਾਂ ਕੀਤੀਆਂ ਗਈਆਂ ਜਿਸ ਦੌਰਾਨ ਉਨ੍ਹਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਕਿ ਪਿੰਡਾਂ ਦੇ ਵਿੱਚ ਗਿਆਰਾਂ ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇ। ਇਸ ਉਪਰੰਤ ਨੌਜਵਾਨਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ ਹਨ।
ਇਹ ਵੀ ਪੜ੍ਹੋ : ਦੇਸ਼ ‘ਚ 10 ਲੱਖ ਤੋਂ ਘੱਟ ਹੋਏ ਸਰਗਰਮ ਮਾਮਲੇ, ਬੀਤੇ 24 ਘੰਟਿਆਂ ‘ਚ ਸਾਹਮਣੇ ਆਏ 70 ਹਜ਼ਾਰ ਨਵੇਂ ਕੋਰੋਨਾ ਕੇਸ, 3921 ਮੌਤਾਂ
ਇਸ ਮੌਕੇ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਨੌਜਵਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਅਕਾਲੀ ਬਸਪਾ ਦੇ ਗੱਠਜੋੜ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਇਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿੱਚ ਜਾ ਕੇ ਅਕਾਲੀ ਦਲ ਦੀਆਂ ਨੀਤੀਆਂ ਪ੍ਰਤੀ ਜਾਣੂ ਕਰਵਾ ਕਿ ਨੌਜਵਾਨਾਂ ਨੂੰ ਅਕਾਲੀ ਦਲ ਨਾਲ ਜੋੜਿਆ ਜਾਵੇਗਾ। ਇਸ ਮੌਕੇ ਸੀਨੀਅਰ ਯੂਥ ਆਗੂ ਗੁਰਜਿੰਦਰ ਸਿੰਘ ਗੁਰੀ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਸਰਕਾਰ ਬਣਾਉਣ ਵਿੱਚ ਨੌਜਵਾਨਾਂ ਦਾ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਅਕਾਲੀ ਦਲ ਵੱਲੋਂ ਲੋਕਾਂ ਦਾ ਆਰਥਿਕ ਪੱਧਰ ਚੁੱਕਣ ਲਈ ਵੱਡੇ ਉਪਰਾਲੇ ਕੀਤੇ ਗਏ ਸਨ।
ਇਹ ਵੀ ਦੇਖੋ : ਆਖਿਰ ਕਿਉਂ ਬਦਲੇ ਭਾਜਪਾ ਨੇਤਾਵਾਂ ਦੇ ਸੁਰ, ਬੀਜੇਪੀ ਦਾ ਇੱਕ ਹੋਰ ਵੱਡਾ ਲੀਡਰ ਕਿਸਾਨਾਂ ਦੇ ਹੱਕ ‘ਚ, ਕਹਿੰਦਾ…