ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਪ੍ਰਦਾਨ ਕਰਨ ਦੇ ਮਕਸਦ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੋਮਣੀ ਅਕਾਲੀ ਦਲ ਜਿਲ੍ਹਾ ਲੁਧਿਆਣਾ ਦੇ ਮਿਹਨਤੀ ਤੇ ਸਮਰਪਣ ਭਾਵਨਾ ਵਾਲੇ ਵਰਕਰਾਂ ਨੂੰ ਜਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਵੱਲੋਂ ਆਹੁਦੇਦਾਰੀਆਂ ਦੇ ਕੇ ਨਿਵਾਜਿਆ ਗਿਆ ਹੈ।
ਜਿਸ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਨਾਲ ਸਬੰਧਿਤ ਨਵ-ਨਿਯੁਕਤ ਆਹੁਦੇਦਾਰਾਂ ਨੂੰ ਅੱਜ ਰਾਏਕੋਟ ਵਿਖੇ ਕਰਵਾਏ ਸੰਖੇਪ ਸਮਾਗਮ ਦੌਰਾਨ ਜਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ, ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ, ਜਿਲ੍ਹਾ ਪ੍ਰਧਾਨ ਯੂਥ ਵਿੰਗ ਪ੍ਰਭਜੋਤ ਸਿੰਘ ਧਾਲੀਵਾਲ ਸਮੇਤ ਸਮੂਹ ਸਰਕਲ ਪ੍ਰਧਾਨਾਂ ਤੇ ਹੋਰਨਾਂ ਆਗੂਆਂ ਵੱਲੋਂ ਨਿਯੁਕਤੀ ਪੱਧਰ ਤਕਸੀਮ ਕੀਤੇ ਗਏ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਆਖਿਆ ਕਿ ਸ੍ਰੋਮਣੀ ਅਕਾਲੀ ਦਲ 100 ਸਾਲ ਪੁਰਾਣੀ ਪਾਰਟੀ ਹੈ, ਜੋ ਪੰਥ, ਪੰਜਾਬ, ਪੰਜਾਬੀਅਤ ਅਤੇ ਕਿਸਾਨੀ ਹਿੱਤਾਂ ਨੂੰ ਸਮਰਪਿਤ ਹੈ, ਜਿਸ ਸਦਕਾ ਪਾਰਟੀ ਨੂੰ ਪੰਜਾਬ ਹੀ ਨਹੀਂ, ਸਗੋਂ ਦੇਸ਼ ਤੇ ਵਿਦੇਸ਼ਾਂ ਵਿੱਚ ਵੱਡਾ ਸਮਰਥਨ ਤੇ ਸਤਿਕਾਰ ਪ੍ਰਾਪਤ ਹੈ, ਉਥੇ ਹੀ ਅਕਾਲੀ ਦਲ ਦੀਆਂ ਨੀਤੀਆਂ ਨਾਲ ਜੁੜੇ ਇਸ ਵਿਸਾਲ ਪਰਵਾਰ ਦਾ ਹਿੱਸਾ ਬਣ ਕੇ ਮਾਣ ਮਹਿਸੂਸ ਕਰ ਰਹੇ ਹਨ, ਜਦਕਿ ਪਾਰਟੀ ਨੇ ਹਮੇਸ਼ਾਂ ਆਪਣੇ ਮਿਹਨਤ ਤੇ ਵਫ਼ਾਦਾਰ ਵਰਕਰਾਂ ਨੂੰ ਸਮੇਂ-ਸਮੇਂ ‘ਤੇ ਬਣਦਾ ਮਾਣ-ਸਨਮਾਨ ਦਿੱਤਾ ਹੈ। ਇਸ ਮੌਕੇ ਉਨ੍ਹਾਂ ਸਮੂਹ ਨਵ-ਨਿਯੁਕਤ ਆਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ।