ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਪਣੇ ਗ੍ਰਹਿ ਮੁਹੱਲਾ ਮਹਾਰਾਜਾ ਰਣਜੀਤ ਸਿੰਘ ਨਗਰ ਹੁਸ਼ਿਆਰਪੁਰ ਵਿਖੇ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਗ੍ਰਹਿ ਵਿਖੇ ਪਹੁੰਚਣ ‘ਤੇ ਅਕਾਲੀ ਅਗੂਆਂ ਤੇ ਵਰਕਰਾਂ ਨੇ ਉਨ੍ਹਾਂ ਦਾ ਫੁੱਲਾਂ ਦੇ ਹਾਰ ਪਾ ਕੇ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਤੇ ਭਰੋਸਾ ਕਰਕੇ ਜੋ ਜ਼ਿੰਮੇਵਾਰੀ ਸੌਂਪੀ ਹੈ ਉਹ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਜਥੇਦਾਰ ਕਾਬਲ ਸਿੰਘ ਦੇ ਰੂਪ ਵਿੱਚ ਪ੍ਰਧਾਨਗੀ ਦਾ ਤਾਜ ਮਿਲ ਚੁੱਕਿਆ ਹੈ ਪ੍ਰੰਤੂ ਹੁਣ ਜੋ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਮਿਲੀ ਹੈ ਇਹ ਬਕਾਇਦਾ ਚੋਣ ਅਮਲ ਦੌਰਾਨ ਵੱਡੇ ਬਹੁਮਤ ਨਾਲ ਜਿੱਤ ਪ੍ਰਾਪਤ ਹੋਣ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਮਾਣ ਹੋਰ ਵੀ ਵਧਿਆ ਹੈ।
ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
