ਹਲਕਾ ਟਾਂਡਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਮਨਜੀਤ ਸਿੰਘ ਦਸੂਹਾ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਨੇਤਾ ਮਨਜੀਤ ਸਿੰਘ ਦਸੂਹਾ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਚ ਮੱਥਾ ਟੇਕਣ ਜਾ ਰਹੇ ਸਨ। ਜਦੋਂ ਉਹ ਅੰਮ੍ਰਿਤਸਰ ਕੋਲ ਜੰਡਿਆਲਾ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਦੁਰਘਟਨਾਗ੍ਰਸਤ ਹੋ ਗਈ।
ਇਹ ਵੀ ਪੜ੍ਹੋ : ਸੁਖਜਿੰਦਰ ਰੰਧਾਵਾ ਸਿੱਖੀ ਦੇ ਰੁਪ ‘ਚ ਬਹਿਰੂਪੀਆ ਹੈ, ਝੂਠ ਬੋਲਦਾ ਹੈ : ਰਵਨੀਤ ਬਿੱਟੂ
ਹਾਦਸੇ ਵਿਚ ਉਨ੍ਹਾਂ ਦੇ ਡਰਾਈਵਰ ਦਵਿੰਦਰਪਾਲ ਸਿੰਘ ਦੀ ਮੌਤ ਹੋ ਗਈ। ਦੂਜੇ ਪਾਸੇ ਮਨਜੀਤ ਸਿੰਘ ਦਸੂਹਾ ਵੀ ਗੰਭੀਰ ਤੌਰ ਤੋਂ ਜ਼ਖਮੀ ਹੋ ਗਏ। ਉਨ੍ਹਾਂ ਦੀ ਲੱਤ ਤੇ ਕੁਲ੍ਹਾ ਟੁੱਟ ਗਿਆ। ਉਨ੍ਹਾਂ ਨੂੰ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।