ਪਨਬੱਸ, ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮ ਅੱਜ ਯਾਨੀ ਵੀਰਵਾਰ ਨੂੰ ਬੱਸ ਅੱਡੇ ਦੋ ਘੰਟੇ ਲਈ ਬੰਦ ਰੱਖਣਗੇ। ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕਿਸੇ ਵੀ ਬੱਸ ਨੂੰ ਅੰਦਰ ਜਾਂ ਬਾਹਰ ਜਾਣ ਦੀ ਆਗਿਆ ਨਹੀਂ ਹੋਵੇਗੀ। ਟ੍ਰਾਂਸਪੋਰਟ ਮੰਤਰੀ ਪੰਜਾਬ ਰਾਜਾ ਵੜਿੰਗ ਵੱਲੋਂ 22 ਨਵੰਬਰ ਨੂੰ ਟ੍ਰਾਂਸਪੋਰਟ ਵਿਭਾਗ ਦੇ ਠੇਕਾ ਮੁਲਾਜ਼ਮਾਂ ਦੀ ਪਹਿਲੀ ਕੈਬਨਿਟ ਮੀਟਿੰਗ ‘ਚ ਪੱਕਾ ਕਰਨ ਦੇ ਦਿੱਤੇ ਭਰੋਸੇ ਤੋਂ ਬਾਅਦ ਪਨਬਸ ਅਤੇ ਪੀਆਰਟੀਸੀ ਕੰਟ੍ਰੈਕਟ ਵਰਕਰ ਯੂਨੀਅਨ ਦੀ ਕਿਸੇ ਵੀ ਮੰਗ ਦਾ ਕੋਈ ਹੱਲ ਨਹੀਂ ਹੋਇਆ। ਮੰਗਾਂ ਦਾ ਹੱਲ ਨਾ ਨਿਕਲਣ ’ਤੇ ਪਨਬਸ ਅਤੇ ਪੀਆਰਟੀਸੀ ਮੁਲਾਜ਼ਮ ਸੰਘਰਸ਼ ਦਾ ਬਿਗੁਲ ਵਜਾਉਣ ਦੀ ਤਿਆਰੀ ’ਚ ਜੁਟ ਗਏ ਹਨ।
ਪਨਬਸ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਸਰਕਾਰ ਉਨ੍ਹਾਂ ਨਾਲ ਤਾਲਮੇਲ ਵਾਲੀ ਨੀਤੀ ਨਹੀਂ ਅਪਣਾ ਰਹੀ ਹੈ, ਜਦੋਂਕਿ ਟ੍ਰਾਂਸਪੋਰਟ ਮੰਤਰੀ ਨੇ ਵੀ ਭਰੋਸਾ ਦਿੱਤਾ ਸੀ ਪਰ ਸਾਰੇ ਝੂਠ ਬੋਲ ਕੇ ਸਮਾਂ ਲੰਘਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ। ਇਸ ਨਾਲ ਟ੍ਰਾਂਸਪੋਰਟ ਵਿਭਾਗ ਦੇ ਸਮੂਹ ਕੱਚੇ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ, ਜਿਸ ਕਾਰਨ ਅੱਜ ਯਾਨੀ 3 ਦਸੰਬਰ ਨੂੰ ਠੇਕਾ ਮੁਲਾਜ਼ਮ ਪੰਜਾਬ ਦੇ ਸਾਰੇ ਬੱਸ ਸਟੈਂਡ 2 ਘੰਟੇ ਲਈ ਬੰਦ ਕਰ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: