All pharmacy officers : ਦੇਸ਼ ਵਿੱਚ ਮਾਰੂ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਲਾਗ ਦੇ ਮਾਮਲਿਆਂ ਦੀ ਗਤੀ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਮੰਗਲਵਾਰ ਨੂੰ ਦੇਸ਼ ਵਿੱਚ ਢਾਈ ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਲਗਾਤਾਰ ਚੌਥਾ ਦਿਨ ਹੈ ਜਦੋਂ ਦੇਸ਼ ਵਿੱਚ ਢਾਈ ਲੱਖ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ ਹਨ, ਯਾਨੀ ਸੰਕਟ ਨੇ ਫਿਰ ਤੋਂ ਦਰਵਾਜੇ ‘ਤੇ ਦਸਤਕ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਪਰ ਇਸ ਦੌਰਾਨ ਸਰਕਾਰੀ ਹਸਪਤਾਲਾਂ ਅਤੇ ਦਿਹਾਤੀ ਇਲਾਕਿਆਂ ਦੀਆਂ ਡਿਸਪੈਂਸਰੀਆਂ ‘ਚ ਠੇਕੇ ‘ਤੇ ਕੰਮ ਕਰ ਰਹੇ ਪੇਂਡੂ ਫਾਰਮੇਸੀ ਕਰਮਚਾਰੀਆਂ ਦੀ ਤਰਫੋਂ, ਪੰਜਾਬ ਭਰ ਵਿੱਚ 20 ਅਪ੍ਰੈਲ ਤੋਂ ਕੋਵਿਡ ਨਾਲ ਸਬੰਧਿਤ ਡਿਊਟੀਆਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਹੰਸਰਾਜ ਸਿੰਘ ਨੇ ਕਿਹਾ ਕੇ ਕਾਰਮਚਾਰੀ 15 ਸਾਲ ਤੋਂ ਘੱਟ ਤੋਂ ਤਨਖਾਹ ’ਤੇ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਤਨਖਾਹ ਦਾ ਪੂਰਾ ਪੈਮਾਨਾ ਨਹੀਂ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ, ਪਿੱਛਲੇ ਇੱਕ ਸਾਲ ਦੌਰਾਨ, ਕੋਰੋਨਾ ਮਹਾਂਮਾਰੀ ਦੌਰਾਨ, ਐਮਰਜੈਂਸੀ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਪਰ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਹੈ। ਇਸ ਵਿਚਕਾਰ ਅੱਜ ਪੰਜਾਬ ਭਰ ਵਿੱਚ ਕੁੱਲ 1100 ਫਾਰਮੇਸੀ ਅਧਿਕਾਰੀ ਕੋਵਿਡ ਨਾਲ ਸਬੰਧਤ ਡਿਊਟੀਆਂ ਬੰਦ ਕਰ ਰਹੇ ਹਨ। ਜਿਸ ਦੀ ਜ਼ਿੰਮੇਵਾਰੀ ਸਰਕਾਰ ਹੋਵੇਗੀ।