ਪੰਜਾਬ ਦੀਆਂ ਧੀਆਂ ਨੇ ਸਾਬਤ ਕਰ ਵਿਖਾਇਆ ਹੈ ਕਿ ਉਹ ਕਿਸੇ ਤੋਂ ਵੀ ਪਿੱਛੇ ਨਹੀਂ ਹਨ। ਮੋਹਾਲੀ ਦੇ ਫੇਜ਼ ਇੱਕ ਦੀ ਵਸਨੀਕ ਅਮਨਪ੍ਰੀਤ ਕੌਰ ਨੇ ਪੀ.ਸੀ.ਐਸ (ਜੁਡੀਸ਼ੀਅਲ) ਦੀ ਪ੍ਰੀਖਿਆ ਪਾਸ ਕਰ ਕੇ 12ਵਾਂ ਸਥਾਨ ਹਾਸਿਲ ਕੀਤਾ ਹੈ। ਅਮਨਪ੍ਰੀਤ ਕੌਰ ਨੇ ਦੱਸਿਆ ਕਿ ਉਸਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਬੀ.ਏ ਐਲ.ਐਲ.ਬੀ ਅਤੇ ਐਲ.ਐਲ.ਐਮ ਪਾਸ ਕੀਤੀ ਸੀ।
ਉਸ ਨੇ ਕਿਹਾ ਕਿ ਪੀ.ਸੀ। ਐਸ (ਜੁਡੀਸ਼ੀਅਲ) ਦੀ ਪ੍ਰੀਖਿਆ ਲਈ ਉਸਨੇ ਸਾਢੇ ਤਿੰਨ ਸਾਲ ਮਿਹਨਤ ਕੀਤੀ। ਜਿਸ ਤੋਂ ਬਾਅਦ ਹੀ ਉਸਨੂੰ ਇਹ ਸਫਲਤਾ ਮਿਲੀ ਹੈ। ਇਸ ਸਬੰਧੀ ਅਮਨਪ੍ਰੀਤ ਕੌਰ ਦੇ ਪਿਤਾ ਤੇਗ ਸਿੰਘ ਤੇ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਅਮਨਪ੍ਰੀਤ ਕੌਰ ਉਨ੍ਹਾਂ ਦੀ ਇਕਲੌਤੀ ਧੀ ਹੈ ਅਤੇ ਉਨ੍ਹਾਂ ਨੂੰ ਉਸਦੀ ਇਸ ਕਾਮਯਾਬੀ ‘ਤੇ ਬਹੁਤ ਜਿਆਦਾ ਮਾਣ ਹੈ।
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਅਮਨਪ੍ਰੀਤ ਨੇ ਇਸ ਕਾਮਯਾਬੀ ਲਈ ਦਿਨ-ਰਾਤ ਮਿਹਨਤ ਕੀਤੀ ਹੈ ਅਤੇ ਹੁਣ ਉਸਦੀ ਮਿਹਨਤ ਰੰਗ ਲਿਆਈ ਹੈ। ਇਸ ਸਫਲਤਾ ਤੋਂ ਬਾਅਦ ਅਮਨਪ੍ਰੀਤ ਕੌਰ ਦੇ ਘਰ ਵਧਾਈਆਂ ਦੇਣ ਵਾਲੇ ਲੋਕਾਂ ਦਾ ਤਾਂਤਾ ਲੱਗਿਆ ਹੋਇਆ ਹੈ ਤੇ ਪਰਿਵਾਰ ਵਿੱਚ ਖੁਸ਼ੀਆਂ ਦਾ ਮਾਹੌਲ ਹੈ।
ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…























