ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੰਭਾਵਿਤ ਗਠਜੋੜ ਅਤੇ ਸੀਟਾਂ ਦੀ ਵੰਡ ਬਾਰੇ ਚਰਚਾ ਕਰਨ ਲਈ 6 ਦਸੰਬਰ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਮੁਖੀ ਜੇਪੀ ਨੱਡਾ ਨਾਲ ਮੁਲਾਕਾਤ ਕਰ ਸਕਦੇ ਹਨ । ਇਸ ਹਫ਼ਤੇ ਦੇ ਸ਼ੁਰੂ ਵਿੱਚ ਪੰਜਾਬ ਦੇ ਇੰਚਾਰਜ ਭਾਜਪਾ ਜਨਰਲ ਸਕੱਤਰ ਦੁਸ਼ਯੰਤ ਗੌਤਮ ਨੇ ਕਿਹਾ ਸੀ ਕਿ ਪਾਰਟੀ ਹਾਈਕਮਾਂਡ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਨਾਲ ਗਠਜੋੜ ਬਾਰੇ ਫੈਸਲਾ ਲਵੇਗੀ।
ਪਿਛਲੇ ਸਾਲ NDA ਤੋਂ ਸ਼੍ਰੋਮਣੀ ਅਕਾਲੀ ਦਲ ਦੇ ਬਾਹਰ ਹੋਣ ਤੋਂ ਬਾਅਦ ਭਾਜਪਾ ਇੱਕ ਅਜਿਹੀ ਪਾਰਟੀ ਨਾਲ ਗਠਜੋੜ ਦੀ ਭਾਲ ਕਰ ਰਹੀ ਹੈ ਜੋ ਜਾਟ ਸਿੱਖ ਵੋਟਾਂ ਹਾਸਿਲ ਕਰਨ ਵਿੱਚ ਮਦਦ ਕਰ ਸਕੇ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਆਪਣੀ ਨਵੀਂ ਸਿਆਸੀ ਪਾਰਟੀ – ਪੰਜਾਬ ਲੋਕ ਕਾਂਗਰਸ ਦਾ ਐਲਾਨ ਵੀ ਕੀਤਾ ਸੀ।
ਇਹ ਵੀ ਪੜ੍ਹੋ: ਓਬਰਾਏ ਨੇ CM ਚੰਨੀ ਵੱਲੋਂ ਅਹੁਦੇ ਦੀ ਪੇਸ਼ਕਸ਼ ਠੁਕਰਾਈ, ‘ਸਿਆਸੀ ਕੰਮਾਂ ‘ਚ ਦਿਲਚਸਪੀ ਨਹੀਂ’
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨਾਲ ਸੀਟ ਵੰਡ ਸੌਦੇ ਲਈ ਤਿਆਰ ਹਨ ਜੇਕਰ ਜਾਰੀ ਕਿਸਾਨ ਅੰਦੋਲਨ ਨੂੰ ਉਨ੍ਹਾਂ ਦੇ ਹਿੱਤ ਵਿੱਚ ਹੱਲ ਕੀਤਾ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ -: