ਪੰਜਾਬ ਦੇ ਅੰਮ੍ਰਿਤਸਰ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਵਿਵਾਦ ਵਿੱਚ ਅੱਜ SC ਭਾਈਚਾਰੇ ਵੱਲੋਂ ਹੁਸ਼ਿਆਰਪੁਰ, ਜਲੰਧਰ, ਲੁਧਿਆਣਾ ਅਤੇ ਮੋਗਾ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਹੈ। ਘਟਨਾ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ। ਬੰਦ ਸਬੰਧੀ ਸੋਮਵਾਰ ਸ਼ਾਮ ਹੋਈ ਮੀਟਿੰਗ ਦੌਰਾਨ ਜਥੇਬੰਦੀਆਂ ਨੇ ਸਮੁੱਚੇ ਬਾਜ਼ਾਰ ਅਤੇ ਸਕੂਲ-ਕਾਲਜ ਬੰਦ ਰੱਖਣ ਦੀ ਅਪੀਲ ਕੀਤੀ ਸੀ।
ਨਾਭਾ ਦੇ ਪਟਿਆਲਾ ਗੇਟ ਮੁੱਖ ਚੌਂਕ ਵਿਖੇ SC ਸਮਾਜ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਸ੍ਰੀ ਅੰਮ੍ਰਿਤਸਰ ਵਿੱਖੇ ਛੇੜਛਾੜ ਮਾਮਲੇ ਨੂੰ ਲੈ ਕੇ ਚੱਕਾ ਜਾਮ ਕਰਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆ ਨੇ ਮੰਗ ਕੀਤੀ ਗਈ ਕਿ ਅਜਿਹੇ ਆਰੋਪੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ SC ST ਐਕਟ ਤਹਿਤ ਮਾਮਲਾ ਵੀ ਦਰਜ ਕੀਤਾ ਜਾਵੇ।
ਇਹ ਵੀ ਪੜ੍ਹੋ : ਡੱਲੇਵਾਲ ਦੇ ਮਰਨ ਵਰਤ ਦਾ ਅੱਜ 64ਵਾਂ ਦਿਨ, ਵੀਡੀਓ ਜਾਰੀ ਕਰਕੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ
ਇਸ ਮੌਕੇ ਤੇ ਪ੍ਰਦਰਸ਼ਨਕਾਰੀ ਸੁਨੀਲ ਕੁਮਾਰ ਗਾਗਟ ਅਤੇ ਪ੍ਰਦਰਸ਼ਨਕਾਰੀ ਵੇਦ ਪ੍ਰਕਾਸ਼ ਕਾਲੀ ਨੇ ਕਿਹਾ ਕਿ ਜਿਸ ਵਿਅਕਤੀ ਨੇ ਵੀ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਅਤੇ ਨਾਲ ਹੀ SC ST ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਜਾਵੇ ਤਾਂ ਜੋ ਅੱਗੇ ਤੋਂ ਕੋਈ ਇਸ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਦੇ ਨਾ ਸਕੇ।
ਵੀਡੀਓ ਲਈ ਕਲਿੱਕ ਕਰੋ -: