ਪੰਜਾਬ ਦੇ ਮੌਸਮ ਨੂੰ ਲੈ ਕੇ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। ਦਰਅਸਲ, ਮੌਸਮ ਵਿਭਾਗ (IMD) ਨੇ ਪੰਜਾਬ ਦੇ ਲੋਕਾਂ ਲਈ ਰਾਹਤ ਦੀ ਜਾਣਕਾਰੀ ਸਾਂਝੀ ਕੀਤੀ ਹੈ। ਵਿਭਾਗ ਮੁਤਾਬਕ ਕੱਲ੍ਹ ਯਾਨੀ 4 ਸਤੰਬਰ ਤੋਂ ਮੌਸਮ ਵਿੱਚ ਵੱਡਾ ਬਦਲਾਅ ਆਵੇਗਾ। ਇਸ ਦੌਰਾਨ ਮੀਂਹ ਦਾ ਕਹਿਰ ਘੱਟ ਜਾਵੇਗਾ, ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਮਾਨਸੂਨ ਕੁਝ ਪ੍ਰਤੀਸ਼ਤ ਘੱਟ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ 23 ਜ਼ਿਲ੍ਹਿਆਂ ਵਿੱਚ ਲਗਾਤਾਰ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ ਸਰਕਾਰ ਨੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਸੂਬਾ ਐਲਾਨਿਆ ਹੈ। ਹਾਲਾਂਕਿ ਬੁੱਧਵਾਰ ਸਵੇਰ ਤੋਂ ਸੂਬੇ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ, ਪਰ ਹਲਕੀ ਧੁੱਪ ਕਾਰਨ ਲੋਕਾਂ ਨੇ ਰਾਹਤ ਦਾ ਸਾਹ ਲਿਆ।
4 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ, ਬਾਕੀ ਜ਼ਿਲ੍ਹਿਆਂ ਵਿੱਚ ਵੀ ਵੱਖ-ਵੱਖ ਥਾਵਾਂ ‘ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।
5 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ. ਨਗਰ (ਮੁਹਾਲੀ) ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਬਠਿੰਡਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
6 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਐੱਸ.ਏ.ਐੱਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਇਨ੍ਹਾਂ ਸੰਸਥਾਵਾਂ ‘ਚ ਵੀ ਕੀਤਾ ਛੁੱਟੀਆਂ ਦਾ ਐਲਾਨ, ਹੜ੍ਹ ਦੇ ਚੱਲਦਿਆਂ ਲਿਆ ਫੈਸਲਾ
7 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅਨੁਸਾਰ, ਕੱਲ੍ਹ ਤੋਂ ਸੂਬੇ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ ਅਤੇ ਫਿਲਹਾਲ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਹਾਲਾਂਕਿ, ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 9 ਸਤੰਬਰ ਨੂੰ ਪੰਜਾਬ ਵਿੱਚ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:
























