ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਲਗਭਗ 25 ਮਿੰਟ ਚੱਲੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਬਾਹਰ ਆ ਕੇ ਪ੍ਰੈਸ ਕਾਨਫਰੰਸ ਕੀਤੀ।
ਮੁੱਖ ਮੰਤਰੀ ਨੇ ਕਿਹਾ, “ਮੈਂ ਗ੍ਰਹਿ ਮੰਤਰੀ ਨੂੰ ਦੱਸਿਆ ਕਿ 1600 ਕਰੋੜ ਰੁਪਏ ਊਠ ਦੇ ਮੂੰਹ ਵਿਚ ਜੀਰਾ ਹੈ। ਇਸ ‘ਤੇ ਸ਼ਾਹ ਨੇ ਕਿਹਾ ਕਿ ਇਹ ਸਿਰਫ ਟੋਕਨ ਮਨੀ ਸੀ। ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਦੀ ਹੋਰ ਮਦਦ ਕਰਾਂਗੇ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਨਾਲ ਪੰਜਾਬ ਦੇ 2300 ਤੋਂ ਵੱਧ ਪਿੰਡ ਡੁੱਬ ਗਏ, 5 ਲੱਖ ਲੋਕ ਹੋਏ ਬੇਘਰ ਹੋ ਗਏ। 60 ਲੋਕਾਂ ਦੀਆਂ ਗਈਆਂ ਜਾਨਾਂ ਗਈਆਂ। ਹੜ੍ਹਾਂ ਨਾਲ 20 ਲੱਖ ਲੋਕਾਂ ਤੋਂ ਜ਼ਿਆਦਾ ਪ੍ਰਭਾਵਿਤ ਹੋਏ ਹਨ। ਬੱਚਿਆਂ ਦੀਆਂ ਸਿਲੇਬਸ ਦੀਆਂ ਕਿਤਾਬਾਂ ਰੁੜ ਗਈਆਂ, ਸਾਨੂੰ ਉਨ੍ਹਾਂ ਦਾ ਸਮੈਸਟਰ ਅੱਗੇ ਕਰਨਾ ਪੈਣਾ ਕਿਉਂਕਿ ਉਨ੍ਹਾਂ ਕੋਲ ਪੜ੍ਹਣ ਲਈ ਕਿਤਾਬਾਂ ਹੀ ਹੈ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਗ੍ਰਹਿ ਮੰਤਰੀ ਨੇ ਬਹੁਤ ਧਿਆਨ ਨਾਲ ਇਹ ਗੱਲ ਸੁਣੀ। ਉਨ੍ਹਾਂ ਨੇ ਕਿਹਾ ਕਿ ਜਿੰਨਾ ਵੀ ਹੋ ਸਕੇ ਅਸੀਂ ਕਰਾਂਗੇ।
ਇਹ ਵੀ ਪੜ੍ਹੋ : ਪਿੰਡ ਜੀਦਾ ਬਲਾ/ਸ.ਟ ਕੇਸ ‘ਚ ਵੱਡੀ ਅਪਡੇਟ, ਦੋਸ਼ੀ ਗੁਰਪ੍ਰੀਤ ਸਿੰਘ ਨੇ ਕਬੂਲਿਆ ਜੁਰਮ
ਮੁੱਖ ਮੰਤਰੀ ਨੇ ਕਿਹਾ ਕਿ ਪੱਖ ਰੱਖਣਾ ਮੇਰੀ ਜਿੰਮੇਵਾਰੀ ਹੈ। ਹੁਣ ਤੱਕ ਦਾ ਨੁਕਸਾਨ 13,800 ਕਰੋੜ ਹੈ। ਜਿਵੇਂ-ਜਿਵੇਂ ਅਸੀਂ ਹੇਠਾਂ ਜਾਵਾਂਗੇ ਨੁਕਸਾਨ ਵਧ ਜਾਵੇਗਾ। ਇਹ 20,000 ਕਰੋੜ ਰੁਪਏ ਤੱਕ ਪਹੁੰਚ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਰ ਸੰਕਟ ਵਿੱਚ ਦੇਸ਼ ਦੇ ਨਾਲ ਖੜ੍ਹਾ ਰਿਹਾ ਹੈ। ਹੁਣ ਦੇਸ਼ ਨੂੰ ਪੰਜਾਬ ਦੇ ਨਾਲ ਖੜ੍ਹਾ ਹੋਣਾ ਚਾਹੀਦਾ ਹੈ। ਪੰਜਾਬ ਅਤੇ ਕੇਂਦਰ ਸਰਕਾਰ ਵਿਚਕਾਰ ਕੋਈ ਕ੍ਰੈਡਿਟ ਵਾਰ ਨਹੀਂ ਹੈ। ਮੈਂ ਗ੍ਰਹਿ ਮੰਤਰੀ ਨੂੰ ਕਿਹਾ ਕਿ 1,600 ਕਰੋੜ ਰੁਪਏ ਊਠ ਦੇ ਮੂੰਹ ਵਿਚ ਜੀਰਾ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਇਹ ਟੋਕਨ ਮਨੀ ਹੈ, ਅਤੇ ਹੋਰ ਪੈਸੇ ਦਿੱਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
























