ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ‘ਤੇ ਕੀਤੀ ਗਈ ਕਾਰਵਾਈ ਤੋਂ ਬਾਅਦ ਅੰਮ੍ਰਿਤਸਰ ਦੇ SSP ਵੱਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪ੍ਰੈੱਸ ਕਾਨਫਰੰਸ ਕਰਦੇ ਹੋਏ SSP ਨੇ ਦੱਸਿਆ ਕਿ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਸਮਰਥਕਾਂ ਤੋਂ ਇੱਕ 32 ਬੋਰ ਦਾ ਰਿਵਾਲਵਰ ਅਤੇ 32 ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਦੇ ਕਾਫਲੇ ਨਾਲ ਮੌਜੂਦ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਜਿਨ੍ਹਾਂ ਵਿੱਚ ਅਜੇਪਾਲ ਸਿੰਘ, ਗੁਰਵੀਰ ਸਿੰਘ, ਬਲਜਿੰਦਰ ਸਿੰਘ, ਹਰਮਿੰਦਰ ਸਿੰਘ, ਗੁਰਲਾਲ ਸਿੰਘ, ਸਵਰੀਤ ਸਿੰਘ, ਅਮਨਦੀਪ ਸਿੰਘ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਮਹਿਤਪੁਰ ਦੇ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਐੱਸ. ਐੱਸ. ਪੀ. ਨੇ ਦੱਸਿਆ ਕਿ 12 ਬੋਰ ਦੇ 6 ਨਾਜਾਇਜ਼ ਰਿਵਾਲਵਰ ਵੀ ਬਰਾਮਦ ਹੋਏ ਹਨ । ਉਨ੍ਹਾਂ ਕਿਹਾ ਕਿ ਫਿਲਹਾਲ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ । ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਲੈ ਕੇ ਵੱਡੀ ਖਬਰ, 4 ਸਾਥੀਆਂ ਨੂੰ ਅਸਮ ਲੈ ਕੇ ਪਹੁੰਚੀ ਪੰਜਾਬ ਪੁਲਿਸ
ਦੱਸ ਦੇਈਏ ਕਿ SSP ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਫਵਾਹ ’ਤੇ ਯਕੀਨ ਨਾ ਕੀਤਾ ਜਾਵੇ। ਲੋਕਾਂ ਦੇ ਸਹਿਯੋਗ ਨਾਲ ਹੀ ਲਾਅ ਐਂਡ ਆਰਡਰ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਨੂੰ ਕਿਸੇ ਵੀ ਕੀਮਤ ’ਤੇ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ ।
ਵੀਡੀਓ ਲਈ ਕਲਿੱਕ ਕਰੋ -: