ਅੰਮਿ੍ਤਸਰ ‘ਚ ਛੇਹਰਟਾ ਦੇ ਪ੍ਰਤਾਪ ਨਗਰ ‘ਚ ਬੁੱਧਵਾਰ ਦੁਪਹਿਰ 2 ਹਮਲਾਵਰਾਂ ਨੇ ਇਕ ਬੁਲੇਟ ਸਵਾਰ ਨੂੰ ਗੋਲੀ ਮਾਰ ਦਿੱਤੀ। ਨੌਜਵਾਨ ਰਣਜੀਤ ਸਿੰਘ ਢਿੱਡ ਵਿੱਚ ਗੋਲੀ ਵੱਜਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ।

ਜ਼ਖਮੀ ਦੇ ਪਿਤਾ ਅਨੁਸਾਰ ਉਸ ਦਾ ਲੜਕਾ ਰਣਜੀਤ ਸਿੰਘ ਬੁਲਟ ‘ਤੇ ਸਵਾਰ ਹੋ ਕੇ ਸ਼ਹਿਰ ਨੂੰ ਜਾ ਰਿਹਾ ਸੀ ਕਿ ਦੋ ਬਾਈਕ ਸਵਾਰ ਹਮਲਾਵਰਾਂ ਨੇ ਉਸ ‘ਤੇ ਗੋਲੀ ਚਲਾ ਦਿੱਤੀ। ਇਹ ਹਮਲਾ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜਦੋਂ ਲੋਕ ਜ਼ਖਮੀ ਰਣਜੀਤ ਸਿੰਘ ਨੂੰ ਹਸਪਤਾਲ ਲੈ ਕੇ ਜਾ ਰਹੇ ਸਨ ਤਾਂ ਉਨ੍ਹਾਂ ਕਿਹਾ ਕਿ ਉਹ ਹਮਲਾਵਰਾਂ ਨੂੰ ਪਛਾਣ ਗਏ ਹਨ। ਉਸ ਨਾਲ ਪਹਿਲਾਂ ਵੀ ਲੜਾਈ ਹੋ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਰਣਜੀਤ ਦੋ ਮਹੀਨੇ ਪਹਿਲਾਂ ਹੀ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ। ਰਣਜੀਤ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਧਾਰਾ 308 ਤਹਿਤ ਤਿੰਨ ਕੇਸ ਦਰਜ ਹਨ। ਮਾਮਲੇ ਦੀ ਜਾਂਚ ਕਰ ਰਹੇ ਏਡੀਸੀਪੀ ਪ੍ਰਭਜੀਤ ਸਿੰਘ ਵਿਰਕ ਨੇ ਦੱਸਿਆ ਕਿ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰਕੇ ਮੌਕੇ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰੇ ਦੀ ਸਕੈਨਿੰਗ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਜ਼ਖਮੀ ਨੌਜਵਾਨ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਹੋਸ਼ ‘ਚ ਆਉਣ ‘ਤੇ ਬਿਆਨ ਦਰਜ ਕੀਤੇ ਜਾਣਗੇ। ਪੁਲਿਸ ਹਮਲਾਵਰਾਂ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ।