ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਅੰਤਰ-ਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
DGP ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੰਤਰ-ਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਵਾਲੇ ਗਿਰੋਹ ਦੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ 2 ਪਿਸਤੌਲਾਂ, 8 ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵੱਲੋਂ ਮੱਧ ਪ੍ਰਦੇਸ਼ ਦੇ ਖੰਡਵਾ ਤੋਂ ਹਥਿਆਰ ਮੰਗਵਾਏ ਗਏ ਸਨ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਐਕਸ਼ਨ, ਬ.ਦਮਾ.ਸ਼ ਦਲਜੀਤ ਭਾਨਾ ਦੀ ਪੈਰੋਲ ਕੀਤੀ ਰੱਦ
ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਅੰਮ੍ਰਿਤਸਰ ਵਿੱਚ ਵਿਰੋਧੀ ਗਿਰੋਹ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ, ਪਰ ਚੌਕਸ ਪੁਲਿਸ ਨੇ ਪਹਿਲਾਂ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਖ਼ਿਲਾਫ਼ ਆਰਮਜ਼ ਐਕਟ ਅਤੇ ਨਵੀਂ ਲਾਗੂ ਕੀਤੀ ਧਾਰਾ 111 BNS ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: