ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋ ਖੁਫੀਆ ਜਾਣਕਾਰੀ ਉੱਤੇ ਵੱਡੀ ਕਾਰਵਾਈ ਦੌਰਾਨ, ਇੱਕ ਅੰਤਰਰਾਸ਼ਟਰੀ ਨਾਰਕੋ-ਆਰਮਜ਼ ਮਾਡਿਊਲ ਅਤੇ ਅੰਤਰ-ਰਾਜੀ ਨਾਰਕੋ-ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਗਿਆ। ਪੁਲਿਸ ਵੱਲੋਂ ਵੱਖ-ਵੱਖ ਮਾਮਲੇ ਵਿੱਚ ਕੁੱਲ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਹਥਿਆਰ ਅਤੇ ਨਸ਼ੇ ਦੀ ਖੇਪ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
ਪਹਿਲੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਉਹਨਾਂ ਵਿੱਚੋ ਦੋ ਹਾਲ ਹੀ ਵਿੱਚ ਮਲੇਸ਼ੀਆ ਤੋਂ ਵਾਪਸ ਆਏ ਸਨ। ਮੁਲਜ਼ਮਾਂ ਕੋਲੋਂ 5 ਆਧੁਨਿਕ ਪਿਸਤੌਲਾਂ (ਗਲੋਕ ਅਤੇ ਚੀਨੀ ਪਿਸਤੌਲਾਂ ਸਮੇਤ) ਅਤੇ 1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ। ਉਹ ਪਾਕਿਸਤਾਨ ਅਤੇ ਮਲੇਸ਼ੀਆ ਵਿੱਚ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਪੰਜਾਬ ਭਰ ਵਿੱਚ ਹਥਿਆਰ ਪਹੁੰਚਾਉਣ ਲਈ ਕੰਮ ਕਰ ਰਹੇ ਸਨ।

Amritsar Commissionerate Police
ਇੱਕ ਹੋਰ ਮਾਮਲੇ ਵਿੱਚ, ਦਿੱਲੀ, ਕਰਨਾਟਕ ਅਤੇ ਦੁਬਈ ਨਾਲ ਜੁੜੇ ਨਾਰਕੋ-ਹਵਾਲਾ ਨੈੱਟਵਰਕ ਵਿੱਚ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਹਨਾਂ ਕੋਲੋਂ 9.7 ਲੱਖ ਰੁਪਏ ਡਰੱਗ ਮਨੀ ਅਤੇ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸਿੰਡੀਕੇਟ ਹਵਾਲਾ ਚੈਨਲਾਂ ਰਾਹੀਂ ਦੁਬਈ ਨੂੰ ਪੈਸੇ ਭੇਜ ਰਿਹਾ ਸੀ। ਪੁਲਿਸ ਵੱਲੋਂ ਕੁੱਲ 1.15 ਕਿਲੋ ਹੈਰੋਇਨ, 5 ਪਿਸਤੌਲ (3 ਗਲੋਕ 9 ਐਮ.ਐਮ. ਅਤੇ 2 ਚੀਨੀ ਪਿਸਤੌਲ ਕਾਰਤੂਸਾਂ ਸਮੇਤ) ਅਤੇ 9.7 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਫਰੀਦਾਬਾਦ : ਜਿਮ ‘ਚ ਵਰਕਆਊਟ ਦੌਰਾਨ ਨੌਜਵਾਨ ਨਾਲ ਵਾਪਰਿਆ ਭਾਣਾ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ/ਨ
ਡੀਜੀਪੀ ਪੰਜਾਬ ਨੇ ਦੱਸਿਆ ਕਿ ਪੁਲਿਸ ਸਟੇਸ਼ਨ ਸਦਰ ਅਤੇ ਪੁਲਿਸ ਸਟੇਸ਼ਨ ਇਸਲਾਮਾਬਾਦ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਇਨ੍ਹਾਂ ਮਾਮਲਿਆਂ ਵਿੱਚ ਅੱਗੇ ਅਤੇ ਪਿੱਛੇ ਲਿੰਕਾਂ ਸਮੇਤ ਹੋਰ ਲਿੰਕਾਂ ਦੀ ਭਾਲ ਕਰ ਰਹੀ ਹੈ। ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਉਹ ਡਰੱਗ ਅਤੇ ਹਥਿਆਰਾਂ ਦੀ ਤਸਕਰੀ ਦੇ ਗੱਠਜੋੜ ਨੂੰ ਤੋੜਨ ਅਤੇ ਸੂਬੇ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -: