Amritsar Corona positive case: ਅੰਮ੍ਰਿਤਸਰ ‘ਚ ਖਤਰਨਾਕ ਕੋਰੋਨਾ ਵਾਇਰਸ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਅੱਜ ਭਾਵ ਸ਼ੁੱਕਰਵਾਰ ਨੂੰ ਜ਼ਿਲ੍ਹੇ ‘ਚ 33 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਭਾਵ ਵੀਰਵਾਰ ਨੂੰ 4 ਡਾਕਟਰਾਂ ਸਮੇਤ 60 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਦੱਸ ਦੇਈਏ ਕਿ ਜ਼ਿਲ੍ਹੇ ‘ਚ ਹੁਣ ਤੱਕ 105 ਕੋਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ ਜਦਕਿ 2634 ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਮੌਜੂਦਾ ਸਮੇਂ 500 ਸਰਗਰਮ ਮਾਮਲੇ ਹਨ ਜਦਕਿ 2029 ਲੋਕ ਠੀਕ ਵੀ ਹੋ ਚੁੱਕੇ ਹਨ।
ਦੱਸਣਯੋਗ ਹੈ ਕਿ ਪੰਜਾਬ ਭਰ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 27,000 ਤੋਂ ਪਾਰ ਪਹੁੰਚ ਚੁੱਕੀ ਹੈ। ਹੁਣ ਤੱਕ ਸੂਬੇ ਭਰ ‘ਚੋਂ 17839 ਮਰੀਜ਼ ਠੀਕ ਹੋ ਚੁੱਕੇ ਹਨ ਜਦਕਿ 9391 ਸਰਗਰਮ ਮਾਮਲੇ ਹਨ।