ਅੰਮ੍ਰਿਤਸਰ ਵਿੱਚ ਨਗਰ ਨਿਗਮ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 85 ਵਾਰਡਾਂ ਲਈ ਕੁੱਲ 841 ਬੂਥ ਬਣਾਏ ਗਏ ਹਨ। ਅੰਮ੍ਰਿਤਸਰ ਦੀ ਡੀਸੀ ਸਾਕਸ਼ੀ ਸਾਹਨੀ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ। ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਚੱਲੇਗੀ। ਜਿਸ ਤੋਂ ਬਾਅਦ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ। ਸਵੇਰੇ 9 ਵਜੇ ਤੱਕ ਅੰਮ੍ਰਿਤਸਰ ਵਿੱਚ 9 ਫੀਸਦੀ ਵੋਟਾਂ ਪਈਆਂ।
ਅੰਮ੍ਰਿਤਸਰ ਵਿੱਚ ਹੋ ਰਹੀਆਂ ਨਗਰ ਨਿਗਮ ਦੀਆਂ ਚੋਣਾਂ ਵਿੱਚ ਭਾਜਪਾ ਦੇ ਰਾਸ਼ਟਰੀ ਜਰਨਲ ਸਕੱਤਰ ਤਰੁਣ ਚੁੱਗ ਨੇ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਹਾਥੀ ਗੇਟ ਵਿਖੇ ਵਾਰਡ ਨੰਬਰ 59 ਤੋਂ ਆਪਣੇ ਉਮੀਦਵਾਰ ਦੇ ਹੱਕ ਵਿੱਚ ਬੂਥ ਨੰਬਰ 06 ਤੇ ਜਾ ਕੇ ਵੋਟ ਕੀਤੀ। ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਆਪਣੇ ਪਰਿਵਾਰ ਸਮੇਤ ਵਾਰਡ ਨੰਬਰ ਇਕ ’ਚ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਇੱਕ ਹੋਰ ਪੁਲਿਸ ਚੌਂਕੀ ‘ਚ ਬ.ਲਾ/ਸ.ਟ ! ਡਰ ਕੇ ਲੋਕ ਘਰਾਂ ‘ਚੋਂ ਆਏ ਬਾਹਰ, ਪੁਲਿਸ ਨੂੰ ਪਈਆ ਭਾਜੜਾਂ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ ਕਿ – ਲੋਕਤੰਤਰ ਦੀ ਸਭ ਤੋਂ ਹੇਠਲੀ ਪਰ ਸਭ ਤੋਂ ਮਜ਼ਬੂਤ ਨੀਂਹ ਮਿਉਂਸੀਪਲ ਚੋਣਾਂ ਅੱਜ ਸਮੁੱਚੇ ਪੰਜਾਬ ਵਿੱਚ ਹੋ ਰਹੀਆਂ ਹਨ। ਮੇਰੀ ਸਮੁੱਚੇ ਪੰਜਾਬ ਦੇ ਸ਼ਹਿਰ ਨਿਵਾਸੀ ਵੋਟਰਾਂ ਨੂੰ ਅਪੀਲ ਹੈ ਕਿ ਆਪਣੇ ਇਸ ਅਧਿਕਾਰ ਦੀ ਵਰਤੋਂ ਵੱਧ ਚੜ ਕੇ ਪੂਰੇ ਅਮਨ-ਅਮਾਨ ਨਾਲ ਕਰੋ ਤਾਂ ਕਿ ਸ਼ਹਿਰੀ ਖੇਤਰਾਂ ਦੇ ਹੋਣ ਜਾ ਰਹੇ ਵਿਕਾਸ ਦਾ ਤੁਸੀਂ ਖ਼ੁਦ ਹਿੱਸਾ ਬਣ ਸਕੋਂ ।
ਵੀਡੀਓ ਲਈ ਕਲਿੱਕ ਕਰੋ -: