ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਫਿਰੌਤੀ ਮੰਗਣ ਦੇ ਇੱਕ ਗੰਭੀਰ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੰਜਾਬ ਯੂਥ ਕਾਂਗਰਸ ਹਲਕਾ ਬਾਬਾ ਬਕਾਲਾ ਦੇ ਆਗੂ ਆਜ਼ਾਦ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਆਜ਼ਾਦ ਸਿੰਘ ਵਾਸੀ ਪਿੰਡ ਬੁਟਾਰੀ, ਥਾਣਾ ਖਲਚੀਆ ਵਜੋਂ ਹੋਈ ਹੈ।
ਪੁਲਿਸ ਮੁਤਾਬਕ ਇਹ ਮਾਮਲਾ ਹਲਕਾ ਜੰਡਿਆਲਾ ਗੁਰੂ ਨਾਲ ਸੰਬੰਧਿਤ ਹੈ, ਜਿੱਥੇ 14 ਜਨਵਰੀ ਨੂੰ ਜੰਡਿਆਲਾ ਗੁਰੂ ਦੇ ਰਹਿਣ ਵਾਲੇ ਦੀਪਕ ਜੁਲਕਾ ਨੂੰ ਵਿਦੇਸ਼ੀ ਮੋਬਾਇਲ ਨੰਬਰਾਂ ਤੋਂ ਕਾਲਾਂ ਅਤੇ ਸੁਨੇਹੇ ਆਉਣੇ ਸ਼ੁਰੂ ਹੋਏ। ਕਾਲ ਕਰਨ ਵਾਲਿਆਂ ਨੇ ਆਪਣੀ ਪਛਾਣ ਕੇਸ਼ਵ ਸ਼ਿਵਾਲਾ, ਸੱਤਾ ਨਸ਼ਹਿਰਾ ਅਤੇ ਕਰਨ ਬਾਠ ਵਜੋਂ ਦੱਸੀ ਅਤੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।

ਧਮਕੀ ਦਿੱਤੀ ਗਈ ਸੀ ਕਿ ਜੇ ਮੰਗੀ ਗਈ ਰਕਮ ਅਦਾ ਨਾ ਕੀਤੀ ਗਈ ਤਾਂ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਡਰੇ-ਸਹਿਮੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਕੋਲ ਪਹੁੰਚ ਕੀਤੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਤੁਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ।
ਜਾਂਚ ਦੌਰਾਨ ਪੁਲਿਸ ਨੇ ਆਜ਼ਾਦ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਵੱਲੋਂ ਦੋਸ਼ੀ ਕੋਲੋਂ ਇੱਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਹੈ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਦੇ ਸੰਪਰਕ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਨਾਲ ਸਿੱਧੇ ਸਨ। ਪੁਲਿਸ ਮੁਤਾਬਕ ਆਜ਼ਾਦ ਸਿੰਘ ਖ਼ਿਲਾਫ਼ ਪਹਿਲਾਂ ਵੀ ਇੱਕ ਮਾਮਲਾ ਦਰਜ ਹੈ।
ਇਹ ਵੀ ਪੜ੍ਹੋ : ਦਿੱਲੀ ਦੇ ਲਾਲ ਕਿਲ੍ਹੇ ਸਾਹਮਣੇ ਧਮਾਕੇ ਦਾ ਅਲਰਟ, ਚਾਂਦਨੀ ਚੌਂਕ ਦੇ ਮੰਦਿਰ ਨੂੰ ਬਣਾਇਆ ਜਾ ਸਕਦਾ ਨਿਸ਼ਾਨਾ!
ਮੀਡੀਆ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸੁਹੇਲ ਮੀਰ ਨੇ ਦੱਸਿਆ ਕਿ ਸ਼ਿਕਾਇਤ ਮਿਲਦੇ ਹੀ ਪੁਲਿਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਦੋਸ਼ੀ ਵੱਲੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਅਤੇ ਉਸ ਦੇ ਵਿਦੇਸ਼ੀ ਤੱਤਾਂ ਨਾਲ ਸੰਪਰਕ ਹੋਣ ਬਾਰੇ ਵੀ ਜਾਂਚ ਜਾਰੀ ਹੈ। SSP ਨੇ ਕਿਹਾ ਕਿ ਮਾਮਲੇ ਦੀ ਜਾਂਚ ਲਗਾਤਾਰ ਜਾਰੀ ਹੈ ਅਤੇ ਹੋਰ ਵੀ ਗ੍ਰਿਫਤਾਰੀਆਂ ਹੋ ਸਕਦੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
























