ਅੰਮ੍ਰਿਤਸਰ ਵਿਖੇ ਧਮਾਕੇ ਦੀ ਖ਼ਬਰ ਨੂੰ ਲੈ ਕੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਪੁਲਿਸ ਚੌਂਕੀ ‘ਤੇ ਕਿਸੇ ਤਰ੍ਹਾਂ ਦਾ ਕੋਈ ਗ੍ਰਨੇਡ ਅਟੈਕ ਨਹੀਂ ਹੋਇਆ। ਉਨ੍ਹਾਂ ਕਿਹਾ ਹੈ ਕਿ ਫਤਿਹਗੜ੍ਹ ਚੂੜੀਆਂ ਰੋਡ ਉੱਤੇ ਕੋਈ ਚੌਂਕੀ ਨਹੀਂ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਗੇ ਕਿਹਾ ਹੈ ਕਿ ਧਮਾਕੇ ਵਾਲੀ ਜਗ੍ਹਾ ‘ਤੇ ਸਿਰਫ਼ ਕੁਝ ਨਿਸ਼ਾਨ ਮਿਲੇ ਹਨ, ਜੇ ਗ੍ਰਨੇਡ ਹਮਲਾ ਕੀਤਾ ਗਿਆ ਹੁੰਦਾ ਤਾਂ ਨਜ਼ਦੀਕੀ ਕੰਧ ਨੂੰ ਵੀ ਨੁਕਸਾਨ ਹੋਇਆ ਹੋਣਾ ਸੀ ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਹੈ ਕਿ ਗ੍ਰਨੇਡ ਹਮਲੇ ਦੀ ਅਫ਼ਵਾਹ ਫੈਲਾਈ ਗਈ ਹੈ। ਅਫਵਾਹ ਫੈਲਾਉਣ ਵਾਲੇ ਖਿਲਾਫ਼ ਐਕਸ਼ਨ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ 13 ਜ਼ਿਲ੍ਹਿਆਂ ‘ਚ ਮੀਂਹ ਦੀ ਚਿਤਾਵਨੀ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ
ਵੀਡੀਓ ਲਈ ਕਲਿੱਕ ਕਰੋ -:
