ਅੰਮ੍ਰਿਤਸਰ ਦੀ ਪੁਲਿਸ ਨੇ ਗੋਲੀਬਾਰੀ ਦੇ ਮਾਮਲੇ ਵਿੱਚ ਵੱਡੀ ਕਾਮਯਾਬੀ ਮਿਲੀ ਹੈ। CP ਗੁਰਪ੍ਰੀਤ ਭੁੱਲਰ ਦੀ ਟੀਮ ਨੇ ਕੁਝ ਘੰਟਿਆਂ ਦੇ ਅੰਦਰ ਹੀ ਗੋਲੀਬਾਰੀ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਸ ਵਾਰਦਾਤ ‘ਚ ਸ਼ਾਮਿਲ 11 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ 1 ਪਿਸਤੌਲ ਅਤੇ 22 ਕਾਰਤੂਸ ਬਰਾਮਦ ਹੋਏ ਹਨ।
ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵੱਲੋਂ ਰਣਜੀਤ ਐਵੀਨਿਊ ਵਿਖੇ ਮਨੀ ਐਕਸਚੇਂਜ ਨੂੰ ਲੈ ਕੇ ਇਮੀਗ੍ਰੇਸ਼ਨ ਏਜੰਟ ਅਤੇ ਗਾਹਕ ਵਿਚਕਾਰ ਹੋਈ ਗੋਲੀਬਾਰੀ ਦੀ ਘਟਨਾ ‘ਤੇ ਤੁਰੰਤ ਕਾਰਵਾਈ ਕਰਦੇ ਹੋਏ 11 ਵਿਅਕਤੀਆਂ ਨੂੰ 1 ਪਿਸਤੌਲ ਅਤੇ 22 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਗਿਆ। ਪੁਲਿਸ ਸਟੇਸ਼ਨ ਰਣਜੀਤ ਐਵੀਨਿਊ ਵਿਖੇ ਮੁਕਦਮਾ ਨੰਬਰ 58 ਮਿਤੀ 23-04- 2024 ਜੁਰਮ 307,160,336,148,149 ਆਈ.ਪੀ.ਸੀ ਮੁਕੱਦਮਾ ਨੰਬਰ 25/27-54-59 ਏ ਐਕਟ ਤਹਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ‘ਬਲਕੌਰ ਸਿੰਘ ਸਿਆਸਤ ‘ਚ ਕਰ ਸਕਦੇ ਹਨ ਐਂਟਰੀ, ਬਠਿੰਡਾ ਤੋਂ ਲੜ ਸਕਦੇ ਹਨ ਲੋਕ ਸਭਾ ਚੋਣ’ : ਸੂਤਰ
ਇਸ ਤੋਂ ਬਾਅਦ ਜਾਂਚ ਦੌਰਾਨ ਕੁੱਲ 11 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ 22 ਕਾਰਤੂਸਾਂ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਹ ਕਾਰਵਾਈ ਕੀਤੀ ਗਈ ਅਤੇ ਕੁਝ ਘੰਟਿਆਂ ਦੇ ਅੰਦਰ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: