ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਲੱਖਾਂ ਰੁਪਏ ਦੀ ਜ਼ਾਇਦਾਦ ਜ਼ਬਤ ਕਰ ਲਿਆ ਹੈ। ਪੁਲਿਸ ਨੇ ਬਦਮਾਸ਼ ਅਤੇ ਸਮੱਗਲਰ ਹਰਪ੍ਰੀਤ ਸਿੰਘ ਉਰਫ ਹੈਪੀ ਜੱਟ ਦੀ 6 ਕਰੋੜ 28 ਲੱਖ ਰੁਪਏ ਦੀ ਪ੍ਰਾਪਰਟੀ ਸੀਲ ਕਰ ਦਿੱਤੀ ਹੈ। ਹੈਪੀ ਨੇ ਨਸ਼ਾ ਵੇਚ ਕੇ ਇਹ ਜਾਇਦਾਦ ਖਰੀਦੀ ਸੀ। ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਹਰਿੰਦਰ ਸਿੰਘ ਐਸ.ਪੀ.(ਡੀ) ਅਤੇ ਮੁੱਖ ਅਫਸਰ ਕੱਥੂਨੰਗਲ ਪੁਲਿਸ ਨੇ ਇਹ ਕਾਰਵਾਈ ਕੀਤੀ।
ਥਾਣਾ ਛੇਹਰਟਾ, ਅੰਮ੍ਰਿਤਸਰ ਸਿਟੀ ਨੇ 15 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ, ਜਿਸ ਖਿਲਾਫ NDPS ACT ਥਾਣਾ ਕੱਥੂਨੰਗਲ ਵਿਖੇ ਮਾਮਲਾ ਦਰਜ ਕੀਤਾ ਗਿਆ। ਪੁੱਛਗਿੱਛ ਦੌਰਾਨ ਹਰਪ੍ਰੀਤ ਸਿੰਘ ਦੇ ਬਿਆਨਾਂ ‘ਤੇ ਰਣਜੀਤ ਸਿੰਘ, ਰਾਹੁਲ (256 ਗ੍ਰਾਮ ਹੈਰੋਇਨ ਸਮੇਤ), ਗਗਨਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ। ਇਨ੍ਹਾਂ ‘ਤੇ ਕਾਲੇ ਧਨ ਤੋਂ ਬਣਾਈਆਂ ਜਾਣੀਆਂ-ਪਛਾਣੀਆਂ ਅਤੇ ਬੇਨਾਮੀ ਜਾਇਦਾਦਾਂ ਦੀ ਸ਼ਨਾਖਤ ਕੀਤੀ ਗਈ, ਜਿਨ੍ਹਾਂ ਨੂੰ ਅੱਜ ਪੁਲਿਸ ਨੇ ਜ਼ਬਤ ਕਰ ਲਿਆ।
ਇਹ ਵੀ ਪੜ੍ਹੋ : ਪੈਰਿਸ ਪੈਰਾਲੰਪਿਕ : ਜੈਪੁਰ ਦੀ ਅਵਨੀ-ਮੋਨਾ ਨੇ ਸ਼ੂਟਿੰਗ ਦੇ ਫਾਈਨਲ ਲਈ ਕੀਤਾ ਕੁਆਲੀਫਾਈ
ਜਾਂਚ ਦੌਰਾਨ ਸਮੱਗਲਰ ਹਰਪ੍ਰੀਤ ਸਿੰਘ ਨੇ ਆਪਣੇ ਕਾਲੇ ਧਨ ਨਾਲ ਪਿੰਡ ਜਸਵੰਤਪੁਰਾ, ਨਧਾਗੁਜਰਾਲਾ ਅਤੇ ਰਾਮਪੁਰ ਤਹਿਸੀਲ ਪੂਰਨਪੁਰ ਜ਼ਿਲ੍ਹਾ ਪੀਲੀਭੀਤ ਉੱਤਰ ਪ੍ਰਦੇਸ਼ ਵਿੱਚ ਕਰੀਬ 30 ਏਕੜ ਵਾਹੀਯੋਗ ਜ਼ਮੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਖਰੀਦੀ ਸੀ। ਵਿਭਾਗ ਨੇ ਇਸਦੀ ਕੁੱਲ ਕੀਮਤ 6 ਕਰੋੜ ਰੁਪਏ ਰੱਖੀ, ਜਿਸ ਨੂੰ ਐਨਡੀਪੀਐਸ ਐਕਟ ਦੀ ਧਾਰਾ ਤਹਿਤ ਰੋਕ ਦਿੱਤਾ ਗਿਆ ਹੈ। ਹਰਪ੍ਰੀਤ ਸਿੰਘ ਖ਼ਿਲਾਫ਼ ਅੰਮ੍ਰਿਤਸਰ ਦੇ ਥਾਣਿਆਂ ਵਿੱਚ ਵੱਖ-ਵੱਖ 18 ਕੇਸ ਦਰਜ ਹਨ।
ਵੀਡੀਓ ਲਈ ਕਲਿੱਕ ਕਰੋ -: