ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹੈਰੋਇਨ ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਦੇਖ ਕੇ ਜਿਵੇਂ ਹੀ ਤਸਕਰ ਗੱਡੀ ਛੱਡ ਕੇ ਭੱਜਣ ਲੱਗੇ ਤਾਂ ਗੱਡੀ ਅੱਗੇ ਇੱਕ ਦਰੱਖਤ ਨਾਲ ਟਕਰਾ ਗਈ ਅਤੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਨੇ ਇਨ੍ਹਾਂ ਕੋਲੋਂ 14 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਫਿਲਹਾਲ ਦੋਸ਼ੀ ਰਿਮਾਂਡ ‘ਤੇ ਹਨ ਅਤੇ ਅੰਮ੍ਰਿਤਸਰ ਦੇ ਹਸਪਤਾਲ ‘ਚ ਦਾਖਲ ਹਨ।
ਜਾਣਕਾਰੀ ਅਨੁਸਾਰ ਥਾਣਾ ਘਰਿੰਡਾ ਦੇ ਮੁਖੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਇੱਕ ਚਿੱਟੇ ਰੰਗ ਦੀ ਆਲਟੋ PB 02 DX 9106 ਵਿੱਚ ਹੈਰੋਇਨ ਦੀ ਸਪਲਾਈ ਕਰ ਰਹੇ ਹਨ। ਉਹ ਇਹ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਉਂਦੇ ਹਨ ਅਤੇ ਫਿਰ ਅੱਗੇ ਵੇਚਦੇ ਹਨ। ਅੱਜ ਵੀ ਜੇਕਰ ਨਾਕਾ ਲਗਾ ਕੇ ਚੈਕਿੰਗ ਕੀਤੀ ਜਾਵੇ ਤਾਂ ਦੋਸ਼ੀ ਫੜੇ ਜਾ ਸਕਦੇ ਹਨ।
ਸੂਚਨਾ ਤੋਂ ਬਾਅਦ ਘਰਿੰਡਾ ਪੁਲਿਸ ਨੇ ਪੁਲ ਡਰੇਨ ਲੋਹਾ ਵਿਖੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸਬ ਡਵੀਜ਼ਨ ਅਟਾਰੀ ਸੁਖਜਿੰਦਰ ਪਾਲ ਸਿੰਘ ਵੀ ਆਪਣੀ ਟੀਮ ਨਾਲ ਪਹੁੰਚੇ। ਚੈਕਿੰਗ ਦੌਰਾਨ ਹੀ ਮੁਲਜ਼ਮ ਸਾਹਮਣੇ ਤੋਂ ਇੱਕ ਕਾਰ ਵਿੱਚ ਆ ਰਹੇ ਸਨ। ਉਨ੍ਹਾਂ ਨੂੰ ਥਾਣਾ ਘਰਿੰਡਾ ਦੇ SHO ਅਰਜੁਨ ਕੁਮਾਰ ਨੇ ਰੁਕਣ ਦਾ ਇਸ਼ਾਰਾ ਕੀਤਾ। ਰੁਕਣ ਦਾ ਇਸ਼ਾਰਾ ਦੇਖ ਕੇ ਮੁਲਜ਼ਮਾਂ ਨੇ ਗੱਡੀ ਦੀ ਸਪੀਡ ਵਧਾ ਦਿੱਤੀ।
ਇਹ ਵੀ ਪੜ੍ਹੋ : ਕਿਸਾਨਾਂ ਨੇ ਫਲਾਈਓਵਰ ਤੋਂ ਸੁੱਟੇ ਬੈਰੀਅਰ, ਪੁਲਿਸ ਨੇ ਕੀਤੀਆਂ ਪਾਣੀ ਦੀ ਬੌਛਾਰਾਂ, ਵੇਖੋ ਸ਼ੰਭੂ ਬਾਰਡਰ ਤੋਂ ਤਸਵੀਰਾਂ
ਜਦੋਂ ਮੁਲਜ਼ਮਾਂ ਨੇ ਪਹਿਲਾਂ ਪੁਲਿਸ ’ਤੇ ਆਲਟੋ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਮੁਲਾਜ਼ਮ ਆਪਣੀ ਜਾਨ ਬਚਾਉਣ ਲਈ ਭੱਜ ਗਏ। ਇਸ ਤੋਂ ਬਾਅਦ ਮੁਲਜ਼ਮ ਗੱਡੀ ਲੈ ਕੇ ਫ਼ਰਾਰ ਹੋ ਗਏ। ਪੁਲਿਸ ਨੇ ਮੁਲਜ਼ਮਾਂ ਦਾ ਆਪਣੀ ਕਾਰ ਵਿੱਚ ਪਿੱਛਾ ਕੀਤਾ ਅਤੇ ਤੇਜ਼ ਰਫ਼ਤਾਰ ਹੋਣ ਕਾਰਨ ਮੁਲਜ਼ਮਾਂ ਦੀ ਕਾਰ ਗੁਰਦੁਆਰਾ ਸੁਲਤਾਣੀ ਸਾਹਿਬ ਨੇੜੇ ਇੱਕ ਦਰੱਖਤ ਨਾਲ ਟਕਰਾ ਕੇ ਪਲਟ ਗਈ। ਜਿਸ ਤੋਂ ਬਾਅਦ ਪਿੱਛੇ ਤੋਂ ਆ ਰਹੀ ਪੁਲਿਸ ਫੋਰਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।
ਵੀਡੀਓ ਲਈ ਕਲਿੱਕ ਕਰੋ –