ਅੰਮ੍ਰਿਤਸਰ ਦਿਹਾਤੀ ਦੇ SSP ਚਰਨਜੀਤ ਸਿੰਘ ਸੋਹਲ ਦੇ ਦਿਸ਼ਾ ਨਿਰਦੇਸ਼ਾਂ ਤੇ ਲੁੱਟਾਂ ਖੋਹਾਂ ਤੇ ਕਤਲ ਦੀਆਂ ਵਾਰਦਾਤਾਂ ਕਰਨ ਵਾਲੇ ਮਾੜੇ ਅਨਸਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਰਾਜਾ ਸੰਸੀ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਦੀ ਟੀਮ ਨੇ ਸੂਚਨਾ ਦੇ ਅਧਾਰ ‘ਤੇ ਪੈਸੇ ਲੈ ਕੇ ਕਤਲ ਕਰਨ ਵਾਲੇ ਇੱਕ ਗੈਂਗ ਨੂੰ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਸੁਪਾਰੀ ਲੈ ਕੇ ਬੰਦੇ ਦਾ ਕਤਲ ਕਰਦੇ ਹਨ।
ਇਸ ਮੌਕੇ ਥਾਣਾ ਰਾਜਾ ਸੰਸੀ ਦੇ ਪੁਲਿਸ ਅਧਿਕਾਰੀ ਹਰ ਚੰਦ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੇ ਰਣਜੀਤ ਐਵਨਿਊ ਵਿਖੇ ਲੁੱਟਣ ਦੀ ਨੀਅਤ ਨਾਲ ਇਕ ਵਾਰਦਾਤ ਕੀਤੀ ਸੀ ਜਿਸ ਵਿੱਚ ਇਹਨਾਂ ਨੇ ਗੋਲੀ ਵੀ ਚਲਾਈ ਸੀ। ਥਾਣਾ ਰਣਜੀਤ ਐਵਨਿਊ ਵਿੱਚ ਇਹਨਾਂ ਦੇ ਖਿਲਾਫ ਮਾਮਲਾ ਵੀ ਦਰਜ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚ ਇੱਕ ਕਰਨਦੀਪ ਸਿੰਘ ਤੇ ਗਗਨ ਦੋਵਾਂ ਵਲੋਂ ਅਜਨਾਲਾ ਵਿਖੇ ਇੱਕ ਸਾਢੇ 17 ਸਾਲ ਦੇ ਨੌਜਵਾਨ ਦਾ ਪੈਸੇ ਲੈ ਕੇ ਕਤਲ ਕੀਤਾ ਸੀ।
ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੇ ਲਵ ਮੈਰਿਜ ਕਰਵਾਈ ਸੀ ਤੇ ਇਹਨਾਂ ਨੇ ਕਿਸੇ ਕੋਲੋਂ ਪੈਸੇ ਲੈ ਕੇ ਪਹਿਲਾਂ ਉਸ ਨੌਜਵਾਨ ਨੂੰ ਕਿਡਨੈਪ ਕੀਤਾ ਤੇ ਉਸ ਤੋਂ ਬਾਅਦ ਉਸਦਾ ਕਤਲ ਕਰ ਦਿੱਤਾ ਤੇ ਇਸ ਤੋਂ ਇਲਾਵਾ ਇੱਕ ਹੋਰ ਮਾਮਲੇ ਦੇ ਵਿੱਚ ਥਾਣਾ ਅਜਨਾਲਾ ਵਿਖੇ ਹੀ ਇਹ ਭਗੋੜੇ ਚਲਦੇ ਪਏ ਹਨ। ਉਹਨਾਂ ਕਿਹਾ ਕਿ ਇਹ ਇੱਕ ਗੱਡੀ ਵਿੱਚ ਹਥਿਆਰਾਂ ਨਾਲ ਲੈਸ ਹੋ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਹੇ ਸਨ। ਪੁਲਿਸ ਨੇ ਮੁਖਬਰ ਦੀ ਸੂਚਨਾ ਦੇ ਅਧਾਰ ਤੇ ਇਹਨਾਂ ਨੂੰ ਕਾਬੂ ਕਰ ਲਿਆ। ਉਹਨਾਂ ਕਿਹਾ ਕਿ ਇਹਨਾਂ ਨੇ ਅਜਨਾਲੇ ਵਿੱਚ ਇੱਕ ਮੋਟਰਸਾਈਕਲ ਵੀ ਚੋਰੀ ਕੀਤਾ ਸੀ ਉਹ ਵੀ ਇਹਨਾਂ ਕੋਲ ਕਾਬੂ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਸ੍ਰੀ ਹੇਮਕੁੰਟ ਸਾਹਿਬ ਜਾ ਰਹੇ 2 ਨੌਜਵਾਨਾਂ ਨੂੰ ਅਣਪਛਾਤੇ ਵਾਹਨ ਨੇ ਮਾ.ਰੀ ਟੱ.ਕਰ, ਦੋਵਾਂ ਨੇ ਤੋੜਿਆ ਦ.ਮ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਇਹਨਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਹਨਾਂ ਨੇ ਗੱਡੀ ਭਜਾ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਟੀਮ ਨੇ ਬੜੀ ਮਸ਼ੱਕਤ ਨਾਲ ਇਹਨਾਂ ਨੂੰ ਕਾਬੂ ਕਰ ਲਿਆ। ਇਹਨਾਂ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਇੱਕ ਏਅਰ ਸ਼ੋਰਟ ਪਿਸਤੌਲ ਇੱਕ ਹੋਰ ਖਿਡੌਣਾ ਪਿਸਤੌਲ ਤੇ ਚਾਰ ਜਿੰਦਾ ਰੋਂਦ ਵੀ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਇਹਨਾਂ ਕੋਲੋਂ ਛੇ ਮੋਬਾਈਲ ਫੋਨ ਅਤੇ ਇੱਕ ਗੱਡੀ ਵੀ ਬਰਾਮਦ ਕੀਤੇ ਗਏ ਹਨ। ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰ ਇਨ੍ਹਾਂ ਨੂੰ ਚਾਰ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: