ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਤਸਕਰੀ ਕਰਨ ਵਾਲੇ ਨੈੱਟਵਰਕ ਵਿੱਚ ਸ਼ਾਮਿਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ ਕਰੋੜਾਂ ਦੀ ਹੈਰੋਇਨ ਅਤੇ ਆਈਸ (ਕ੍ਰਿਸਟਲ ਮੈਥ) ਬਰਾਮਦ ਕੀਤੀ ਹੈ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।
DGP ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਿੰਡ ਕੱਕੜ ਦੇ ਵਸਨੀਕ ਤਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਤੋਂ 2 ਕਿਲੋ ਹੈਰੋਇਨ ਅਤੇ 900 ਗ੍ਰਾਮ ਆਈਸ (ਕ੍ਰਿਸਟਲ ਮੈਥ) ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ : ਨਵੀਂ ਪੰਜਾਬੀ ਫ਼ਿਲਮ “ਹੈਪੀ ਖੁਸ਼ ਹੋ ਗਿਆ” ਦੀ ਸ਼ੂਟਿੰਗ ਸ਼ੁਰੂ, ਨਰੇਸ਼ ਕਥੂਰੀਆ ਬਤੌਰ ਹੀਰੋ ਨਵੀਂ ਪਾਰੀ ਦੀ ਕਰਨਗੇ ਸ਼ੁਰੂਆਤ
ਥਾਣਾ ਲੋਪੋਕੇ ਵਿਖੇ ਮੁਲਜ਼ਮ ਖ਼ਿਲਾਫ਼ NDPS ਐਕਟ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਮੁਲਜ਼ਮ ਦੇ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਵਿੱਚ ਸ਼ਾਮਲ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
