ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਰਵਾਈ ਕਰਦਿਆਂ ਇੱਕ ਵਾਰ ਫਿਰ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਵਿਦੇਸ਼ੀ ਪਿਸਤੌਲਾਂ, ਜ਼ਿੰਦਾ ਗੋਲਾ ਬਾਰੂਦ ਅਤੇ ਇੱਕ ਮੋਬਾਈਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
DGP ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਅਕਾਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਕਰਕੇ ਉਸਦੇ ਕਬਜ਼ੇ ਵਿੱਚੋਂ 1 ਸਟਾਰ-ਮਾਰਕਡ ਪਿਸਤੌਲ (.30 ਬੋਰ), 1 ਪਿਸਤੌਲ (.30 ਬੋਰ), 1 PX5 ਪਿਸਤੌਲ (.30 ਬੋਰ), 1 ਗਲੋਕ ਜਨਰਲ-19 ਪਿਸਤੌਲ (9mm), 6 ਜ਼ਿੰਦਾ ਰੌਂਦ (.30 ਬੋਰ) ਅਤੇ 1 ਮੋਬਾਈਲ ਫੋਨ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਮਾਮਲੇ ‘ਚ ਸਰਕਾਰੀ ਦਖਲ ਅੰਦਾਜ਼ੀ ਮਰਿਆਦਾ ਦੇ ਵਿਰੁੱਧ : SGPC ਪ੍ਰਧਾਨ ਧਾਮੀ
DGP ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਮਾਲਮ ਦੀ ਮੁੱਢਲੀ ਜਾਂਚ ਦੌਰਾਨ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ ਜੋ ਅਸ਼ਾਂਤੀ ਪੈਦਾ ਕਰਨ ਲਈ ਰਾਜ ਵਿੱਚ ਹਥਿਆਰ ਭੇਜਣ ਦੀ ਕੋਸ਼ਿਸ਼ ਕਰ ਰਹੇ ਸਨ। ਪੂਰੇ ਨੈੱਟਵਰਕ ਦੀ ਪਛਾਣ ਕਰਨ ਅਤੇ ਇਸਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
























