ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਪੈਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਵਿੱਚ ਅੰਗਹੀਣ ਵੋਟਰਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਵੱਲੋਂ ਕੁਝ ਸਹੂਲਤਾਂ ਦਿੱਤੀਆਂ ਦੇਣ ਦਾ ਫੈਸਲਾ ਲਿਆ ਗਿਆ ਹੈ। ਦਰਅਸਲ, ਅੰਗਹੀਣ ਵੋਟਰਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਮ੍ਰਿਤਸਰ ਪਿੰਗਲਵਾੜਾ ਦੇ ਸੋਹਣਾ-ਮੋਹਣਾ ਨੂੰ ਪ੍ਰੀਜ਼ਾਈਡਿੰਗ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ । PWD ਵੋਟਰਾਂ ਨੂੰ ਵੋਟ ਪਾਉਣ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬੂਥ ਵਿਵਸਥਾ ਸੰਭਾਲਣ ਦੀ ਜ਼ਿੰਮੇਵਾਰੀ ਵੀ ਸੋਹਣਾ-ਮੋਹਣਾ ਦੀ ਹੀ ਹੋਵੇਗੀ ।
ਇਸ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਔਰਤ ਵੋਟਰਾਂ ਨੂੰ ਵੀ ਸਹੂਲਤ ਦਿੱਤੀ ਜਾ ਰਹੀ ਹੈ। ਜਿਸ ਵਿੱਚ ਔਰਤਾਂ ਲਈ 11 ਵਿਧਾਨ ਸਭਾ ਹਲਕਿਆਂ ਵਿੱਚ ਗੁਲਾਬੀ ਬੂਥ ਬਣਵਾਏ ਹਨ ਅਤੇ ਅੰਗਹੀਣ ਵੋਟਰਾਂ ਲਈ ਜ਼ਿਲ੍ਹਾ ਪੱਧਰ ‘ਤੇ ਖ਼ਾਸ ਬੂਥ ਬਣਾਏ ਜਾਣੇ ਹਨ। ਇਨ੍ਹਾਂ ਸਭ ਦੀ ਜ਼ਿੰਮੇਵਾਰੀ ਵੀ ਸੋਹਣਾ-ਮੋਹਣਾ ਦੀ ਹੀ ਹੋਵੇਗੀ । ਦੱਸ ਦੇਈਏ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਅੰਮ੍ਰਿਤਸਰ ਦੇ ਸੋਹਨਾ ਅਤੇ ਮੋਹਨਾ ਵਿੱਚੋਂ ਸੋਹਨਾ ਨੂੰ ਸਰਕਾਰੀ ਨੌਕਰੀ ਦਿੱਤੀ ਸੀ ।
ਇਹ ਵੀ ਪੜ੍ਹੋ: ED ਨੇ ਭੁਪਿੰਦਰ ਹਨੀ ਨੂੰ ਲਿਆ ਹਿਰਾਸਤ ‘ਚ, 6 ਕਰੋੜ ਰੁਪਏ ਦੀ ਨਕਦੀ ਕੀਤੀ ਗਈ ਬਰਾਮਦ
ਗੌਰਤਲਬ ਹੈ ਕਿ 11 ਵਿਧਾਨ ਸਭਾ ਹਲਕਿਆਂ ਵਿੱਚ 15 ਹਜ਼ਾਰ ਅੰਗਹੀਣ ਵੋਟਰ ਹਨ । ਹਰ ਹਲਕੇ ਵਿੱਚ ਵੋਟਰਾਂ ਦੀ ਗਿਣਤੀ 1100 ਦੇ ਲਗਭਗ ਹੈ। ਇਸ ਸਬੰਧੀ ਪੀਡਬਲਯੂਡੀ ਵੋਟਰਾਂ ਦੇ ਜ਼ਿਲ੍ਹਾ ਕੋਅਰਡੀਨੇਟਰ ਧਰਮਿੰਦਰ ਸਿੰਘ ਨੇ ਦੱਸਿਆ ਕਿ ਸੋਹਣਾ-ਮੋਹਣਾ ਨੂੰ ਪ੍ਰੀਜ਼ਾਈਡਿੰਗ ਅਫਸਰ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੋਹਣਾ-ਮੋਹਨ ਨੂੰ ਹਰ ਅਧਿਕਾਰੀ ਤੇ ਕਰਮਚਾਰੀ ਦਾ ਪੂਰਾ ਸਹਿਯੋਗ ਮਿਲੇਗਾ ।
ਵੀਡੀਓ ਲਈ ਕਲਿੱਕ ਕਰੋ -: