ਪੰਜਾਬ ਦੇ ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਸ਼ੁੱਕਰਵਾਰ ਤੜਕੇ 3.35 ਵਜੇ ਇੱਕ ਬਿਲਡਿੰਗ ਵਿੱਚ ਭਿਆਨਕ ਅੱਗ ਲੱਗ ਗਈ। ਸ਼ਾਰਟ ਸਰਕਿਟ ਕਾਰਨ ਲੱਗੀ ਅੱਗ ਨਾਲ ਇੱਕ ਪੂਰੀ ਬਿਲਡਿੰਗ ਸੜ ਕੇ ਸੁਆਹ ਹੋ ਗਈ। ਜਿਸ ਵਿੱਚ ਦੋ ਰਿਹਾਇਸ਼ੀ ਕਮਰੇ ਤੇ ਦੋ ਦੁਕਾਨਾਂ ਬਣੀਆਂ ਹੋਈਆਂ ਸਨ। ਕਮਰੇ ਵਿੱਚ ਸੁੱਤਾ ਹੋਇਆ ਇੱਕ ਸ਼ਖਸ ਜ਼ਿੰਦਾ ਸੜ ਗਿਆ। ਉੱਥੇ ਹੀ ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ।
ਇਹ ਘਟਨਾ ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਚੌਂਕ ਬਾਬਾ ਸਾਹਿਬ ਵਿੱਚ ਸਵੇਰੇ 3.35 ਵਜੇ ਵਾਪਰੀ। ਇਸ ਘਟਨਾ ਸਬੰਧੀ ਚਸ਼ਮਦੀਦਾਂ ਨੇ ਦੱਸਿਆ ਕਿ ਇਸ ਬਿਲਡਿੰਗ ਵਿੱਚ ਨੀਚੇ ਦੋ ਦੁਕਾਨਾਂ ਹਨ। ਜਦਕਿ ਉਪਰ ਵਾਲੀ ਮੰਜ਼ਿਲ ਵਿੱਚ ਰਿਹਾਇਸ਼ ਹੈ। ਉਨ੍ਹਾਂ ਦੱਸਿਆ ਕਿ ਸਵੇਰੇ ਜਦੋਂ ਬਿਲਡਿੰਗ ਵਿੱਚ ਅੱਗ ਲੱਗੀ ਤਾਂ ਉਸ ਵਿੱਚ 2 ਲੋਕ ਸੁੱਤੇ ਪਏ ਸਨ। ਇੱਕ ਨੇ ਛੱਤ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾ ਲਈ, ਜਦਕਿ ਇੱਕ ਵਿਅਕਤੀ ਅੱਗ ਵਿੱਚ ਜ਼ਿੰਦਾ ਸੜ ਗਿਆ।
ਇਹ ਵੀ ਪੜ੍ਹੋ: CM ਮਾਨ ਤੇ ਕੇਜਰੀਵਾਲ ਅੱਜ ਪਹੁੰਚਣਗੇ ਅੰਮ੍ਰਿਤਸਰ, 400 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ
ਇਸ ਬਾਰੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ ਦੇ ਕੁਝ ਮਿੰਟਾਂ ਵਿੱਚ ਹੀ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ ਸੀ। ਅੱਗ ਨੂੰ ਕਾਬੂ ਕਰਨ ਵਿੱਚ 6 ਘੰਟਿਆਂ ਦਾ ਸਮਾਂ ਲੱਗ ਗਿਆ। ਗਲੀਆਂ ਤੰਗ ਹੋਣ ਕਾਰਨ ਫਾਇਰ ਬ੍ਰਿਗੇਡ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੀ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਨੂੰ ਪਾਣੀ ਲੈਣ ਲਈ ਵਾਰ-ਵਾਰ ਦੂਰ ਜਾਣਾ ਪੈ ਰਿਹਾ ਸੀ। ਅੰਤ ਵਿੱਚ ਉਨ੍ਹਾਂ ਨੇ SGPC ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਮਗਰੋਂ ਸਰੋਵਰ ਦਾ ਪਾਣੀ ਅੱਗ ‘ਤੇ ਕਾਬੂ ਪਾਉਣ ਲਈ ਵਰਤਿਆ।
ਵੀਡੀਓ ਲਈ ਕਲਿੱਕ ਕਰੋ -: