ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਮਾਨਾਵਾਲਾ ਵਿੱਚ ਇਸ ਸਮੇਂ ਜਸ਼ਨਾਂ ਦਾ ਮਾਹੌਲ ਬਣਿਆ ਹੋਇਆ ਹੈ। ਦਰਅਸਲ, ਪਿੰਡ ਮਾਨਾਵਾਲਾ ਦਾ ਨੌਜਵਾਨ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਭਰਤੀ ਹੋ ਕੇ ਪਰਤਿਆ ਹੈ। ਪਿੰਡ ਪਰਤਣ ’ਤੇ ਪਰਿਵਾਰਿਕ ਮੈਂਬਰਾਂ ਤੇ ਪਿੰਡ ਵਾਸੀਆਂ ਵੱਲੋਂ ਲੈਫਟੀਨੈਂਟ ਮਨਿੰਦਰ ਪਾਲ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਭਾਰੀ ਮੀਂਹ ਦੇ ਬਾਵਜੂਦ ਵੀ ਵੱਡੀ ਗਿਣਤੀ ਵਿੱਚ ਪਹੁੰਚੇ ਇਲਾਕਾ ਵਾਸੀਆਂ ਨੇ ਫੁੱਲਾਂ ਦੀ ਵਰਖਾ ਕਰਕੇ, ਸਿਹਰੇ ਪਾ ਕੇ ਅਤੇ ਢੋਲ ਦੀ ਥਾਪ ’ਤੇ ਭੰਗੜੇ ਪਾ ਕੇ ਪਿੰਡ ਦੇ ਪੁੱਤ ਦੇ ਲੈਫਟੀਨੈਂਟ ਬਣਨ ਦੀ ਖੁਸ਼ੀ ਮਨਾਈ।
ਲੈਫਟੀਨੈਂਟ ਮਨਿੰਦਰ ਪਾਲ ਸਿੰਘ ਦੇ ਪਿਤਾ ਨੇ ਵੀ ਲੰਬੇ ਸਮੇਂ ਬਤੌਰ ਫੌਜੀ ਦੇਸ਼ ਦੀ ਸੇਵਾ ਕੀਤੀ ਹੈ । ਫੌਜੀ ਰਹੇ ਪਿਤਾ ਦਾ ਸੁਪਨਾ ਸੀ ਕਿ ਉਨ੍ਹਾਂ ਦਾ ਪੁੱਤ ਵੀ ਫੌਜ ਵਿੱਚ ਅਫਸਰ ਬਣੇ। ਇਨ੍ਹਾਂ ਹੀ ਨਹੀਂ ਬਿਨ੍ਹਾਂ ਮਾਂ ਦੇ ਬੱਚੇ ਦੀ ਪੜ੍ਹਾਈ ਲਈ ਪਿਤਾ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਪਰ ਪਿਓ-ਪੁੱਤ ਨੇ ਮੁਸ਼ਕਿਲ ਹਾਲਾਤਾਂ ਦੇ ਬਾਵਜੂਦ ਹਾਰ ਨਹੀਂ ਮੰਨੀ।
ਇਹ ਵੀ ਪੜ੍ਹੋ: ਅਮਰੀਕਾ ‘ਚ ਵੱਡੀ ਵਾਰਦਾਤ, ਪੰਜਾਬੀ ਕਾਰੋਬਾਰੀ ਨਵੀਨ ਸਿੰਘ ਦਾ ਗੋਲੀਆਂ ਮਾਰ ਕੇ ਕਤਲ
ਦੱਸ ਦੇਈਏ ਕਿ ਆਰਥਿਕ ਤੰਗੀ ਅਤੇ ਅਨੇਕਾਂ ਮੁਸ਼ਕਿਲਾਂ ਵੀ ਉਨ੍ਹਾਂ ਦੇ ਰਾਹ ਦਾ ਅੜਿੱਕਾ ਨਹੀਂ ਬਣ ਸਕੀਆਂ। ਇਸ ਮੌਕੇ ਮਨਿੰਦਰਪਾਲ ਸਿੰਘ ਨੇ ਕਿਹਾ ਕਿ ਨੌਜਵਾਨ ਪੀੜੀ ਨੂੰ ਵਿਦੇਸ਼ ਜਾਣ ਦੀ ਥਾਂ ਇੱਥੇ ਹੀ ਮਿਹਨਤ ਕਰ ਕੇ ਉੱਚਾ ਮੁਕਾਮ ਹਾਸਿਲ ਕਰਨਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: