ਬਠਿੰਡਾ ਦੇ ਪਿੰਡ ਬਦਿਆਲਾ ਤੋਂ ਦੋਹਰੇ ਕਤਲ ਦੀ ਦਿਲ ਦਹਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਬੀਤੀ ਦੇਰ ਸ਼ਾਮ ਖੇਤਾਂ ਵਿੱਚ ਰਹਿੰਦੇ ਇੱਕ ਬਜ਼ੁਰਗ ਜੋੜੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਆਕਰੀ ਨੇ ਦੱਸਿਆ ਕਿ ਬਜ਼ੁਰਗ ਜੋੜਾ ਪਿੰਡ ਢਾਣੀ ‘ਚ ਬਾਹਰ ਇਕੱਲਾ ਰਹਿੰਦਾ ਸੀ ਜਦਕਿ ਉਨ੍ਹਾਂ ਦਾ ਲੜਕਾ ਬਾਹਰ ਕੰਮ ਕਰਦਾ ਹੈ ਅਤੇ ਇਕ ਬੇਟੀ ਵਿਆਹੀ ਹੋਈ ਹੈ। ਉਨ੍ਹਾਂ ਦਾ ਲੜਕਾ ਦੇਰ ਸ਼ਾਮ ਜੋੜੇ ਨੂੰ ਫੋਨ ਕਰ ਰਿਹਾ ਸੀ ਪਰ ਫੋਨ ਨਹੀਂ ਚੁੱਕਿਆ, ਜਿਸ ਕਾਰਨ ਉਸ ਨੇ ਪਿੰਡ ਵਾਸੀਆਂ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਇਸ ਸਾਰੀ ਘਟਨਾ ਦਾ ਪਤਾ ਲੱਗਿਆ।
ਇਹ ਵੀ ਪੜ੍ਹੋ : ਤਰਨਤਾਰਨ ‘ਚ ਤੜਕਸਾਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਇਆ ਮੁ.ਕਾਬ/ਲਾ, 2 ਮੁਲਜ਼ਮ ਹੋਏ ਜ਼ਖਮੀ
ਮ੍ਰਿਤਕ ਜੋੜੇ ਦੀ ਪਛਾਣ ਗਿਆਸ ਸਿੰਘ ਤੇ ਅਮਰਜੀਤ ਕੌਰ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਦੀਆਂ ਉੱਚ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਕਤਲ ਕਿਸ ਨੇ ਅਤੇ ਕਿਉਂ ਕੀਤਾ? ਇਸ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: