ਹਲਕਾ ਖਡੂਰ ਸਾਹਿਬ ਦੇ ਥਾਣਾ ਗੋਇੰਦਵਾਲ ਸਾਹਿਬ ਅਧੀਨ ਕਸਬਾ ਫਤਿਆਬਾਦ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ 2 ਵਿਅਕਤੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਤੇ ਦੂਜੇ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ। ਪੁਲਿਸ ਚੌਂਕੀ ਫਤਿਆਬਾਦ ਵੱਲੋਂ ਮੌਕੇ ‘ਤੇ ਪਹੁੰਚ ਕੇ ਕਾਰਵਾਈ ਆਰੰਭ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਨੰ ਪੀਬੀ 46 ਯੂ 0896 ਸਵਾਰ ਵਿਅਕਤੀ ਫਤਿਆਬਾਦ ਤੋਂ ਚੋਹਲਾ ਸਾਹਿਬ ਵਾਲੀ ਸੜਕ ‘ਤੇ ਜਾ ਰਹੇ ਸਨ। ਇਸ ਦੌਰਾਨ ਡੇਰਾ ਰਾਧਾ ਸਵਾਮੀ ਨੇੜੇ ਅਣਪਛਾਤੇ ਵਾਹਨ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ ਜਿਸ ਨਾਲ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਜਦ ਕਿ ਦੂਜਾ ਗੰਭੀਰ ਜਖਮੀ ਹੋ ਗਿਆ।
ਇਹ ਵੀ ਪੜ੍ਹੋ : ਬਠਿੰਡਾ ‘ਚ ਗਰੁੱਪ-ਬੀ ਭਰਤੀ ਪ੍ਰੀਖਿਆ ‘ਚ ਗੜਬੜੀ ਦਾ ਖਦਸ਼ਾ ! ਟਾਪ 100 ‘ਚ 22 ਬਠਿੰਡਾ ਦੇ ਉਮੀਦਵਾਰ ਸ਼ਾਮਲ
ਪੁਲਿਸ ਚੌਂਕੀ ਫਤਿਆਬਾਦ ਵੱਲੋਂ ਜ਼ਖਮੀ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਕਰਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਨਿਵਾਸੀ ਘੜੂਮ ਹਰੀਕੇ ਪੱਤਣ ਵੱਜੋਂ ਹੋਈ ਜਦ ਕਿ ਜ਼ਖਮੀ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਵੱਲੋਂ ਹਾਦਸੇ ਦੇ ਕਾਰਨ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























