ਸੂਬੇ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਜਿਸ ਕਾਰਣ ਪੰਜਾਬ ਵਿੱਚ ਹੜ੍ਹਾਂ ਦਾ ਖਤਰਾ ਮੰਡਰਾਉਣ ਲੱਗ ਗਏ ਹੈ। ਇਸੇ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਕਈ ਪਿੰਡਾਂ ਤੇ ਸ਼ਹਿਰ ਵਿੱਚ ਵੀ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੋਸਟ ਸਾਂਝੀ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਹਾਲਾਤਾਂ ਬਾਰੇ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਖਾਸ ਅਪੀਲ ਕੀਤੀ ਹੈ ।
ਦਰਅਸਲ, ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਕਿ ਭਾਰੀ ਬਾਰਿਸ਼ ਨਾ ਰੁਕਣ ਕਰਕੇ ਮੇਰੇ ਅਨੰਦਪੁਰ ਸਾਹਿਬ ਹਲਕੇ ਵਿੱਚ ਹਾਲਾਤ ਵਿਗੜ ਰਹੇ ਹਨ। ਖੱਡਾਂ ਓਵਰਫਲੋ ਹਨ ਅਤੇ ਕਈ ਪਿੰਡਾਂ ਦੇ ਟੋਬੇ ਵੀ ਓਵਰਫਲੋ ਹੋ ਗਏ ਹਨ । ਨਹਿਰਾਂ ਨੂੰ ਸੁਰੱਖਿਅਤ ਰੱਖਣ ਲਈ BBMB ਦੀਆਂ ਟੀਮਾਂ ਲੱਗੀਆਂ ਹੋਈਆਂ ਹਨ। ਫਲਡ ਕੰਟਰੋਲ ਰੂਮ ਦਾ ਗੱਠਨ ਕਰ ਦਿੱਤਾ ਗਿਆ ਹੈ ਅਤੇ ਮੈਂ ਆਪ ਕੰਟਰੋਲ ਰੂਮ ਨੂੰ ਮਾਨੀਟਰ ਕਰ ਰਿਹਾ ਹਾਂ। ਸਟੇਟ ਡੀਜਾਸਟਰ ਰਸਪੋਂਸ ਫੋਰਸ ਅਤੇ ਨੈਸ਼ਨਲ ਡੀਜਾਸਟਰ ਰਸਪੋਂਸ ਫੋਰਸ ਨੂੰ ਵੀ ਸੱਦ ਲਿਆ ਗਿਆ ਹੈ। ਲੰਗਰ, ਪੀਣ ਵਾਲਾ ਪਾਣੀ ਅਤੇ ਦਵਾਈਆਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਅਤੇ ਹੈਲਪ ਲਾਈਨ ਨੰਬਰ ਵੀ ਜਾਰੀ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ‘ਚ ਅਗਲੇ ਦੋ-ਤਿੰਨ ਭਾਰੀ ਮੀਂਹ ਪੈਣ ਦੀ ਸੰਭਾਵਨਾ, CM ਮਾਨ ਨੇ ਜਾਰੀ ਕੀਤੇ ਦਿਸ਼ਾ ਨਿਰਦੇਸ਼
ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਬਿਨ੍ਹਾਂ ਕਿਸੇ ਜ਼ਰੂਰਤ ਦੇ ਘਰੋਂ ਬਾਹਰ ਨਾ ਨਿਕਲਣ । ਉਨ੍ਹਾਂ ਕਿਹਾ ਕਿ ਕਿਸੀ ਵੀ ਜ਼ਰੂਰਤ ਵਿੱਚ ਮੈਂ ਜਾਂ ਮੇਰਾ ਪ੍ਰਸ਼ਾਸ਼ਨ ਜਾਂ ਮੇਰੇ ਕੋਈ ਵੀ ਸਾਥੀ ਆਪ ਤੱਕ ਪਹੁੰਚ ਕਰੇਗਾ। ਦਾਤਾ ਜੀ ਮਿਹਰ ਕਰੋ।
ਵੀਡੀਓ ਲਈ ਕਲਿੱਕ ਕਰੋ -: