ਸੰਗਰੂਰ ਵਿਚ ਵੱਡੀ ਲਾਪ੍ਰਵਾਹੀ ਦੇਖਣ ਨੂੰ ਮਿਲੀ ਜਿਥੇ ਛੋਟੇ-ਛੋਟੇ ਮਾਸੂਮ ਨੂੰ ਦੀ ਜਾਨ ਨੂੰ ਖਤਰੇ ਵਿਚ ਪਾਇਆ ਜਾ ਰਿਹਾ ਸੀ। ਸਿਹਤ ਵਿਭਾਗ ਤੇ ਆਂਗਣਵਾੜੀ ਵਿਭਾਗ ਦੀ ਲਾਪ੍ਰਵਾਹੀ ਸਾਹਮਣੇ ਆਈ ਹੈ ਜਿਥੇ ਐਕਸਪਾਇਰੀ ਦਵਾਈ ਬੱਚਿਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਸੀ।
ਬੱਚਿਆਂ ਦੇ ਮਾਪਿਆਂ ਵੱਲੋਂ ਰੋਸ ਜ਼ਾਹਿਰ ਕੀਤਾ ਗਿਆ ਹੈ। ਸੰਗਰੂਰ ਦੇ ਗੋਬਿੰਦਪੁਰਾ ਜਵਾਹਰਵਾਲਾ ਦੇ ਆਂਗਣਵਾੜੀ ਕੇਂਦਰ ਵਿਚ ਬੱਚਿਆਂ ਨੂੰ ਪਿਲਾਉਣ ਲਈ ਐਕਸਪਾਇਰੀ ਦਵਾਈ ਭੇਜੀ ਗਈ ਸੀ। ਹਾਲਾਂਕਿ ਇਸ ਬਾਬਤ ਸੀਡੀਪੀਓ ਸੁਖਵਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਕੋਈ ਇਸ ਸਬੰਧੀ ਜਾਣਕਾਰੀ ਨਹੀਂ ਹੈ। ਇਸ ਸਬੰਧੀ ਜਾਂਚ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਬੱਚਿਆਂ ਨੂੰ 6 ਮਹੀਨੇ ਐਕਸਪਾਇਰ ਹੋਈ ਦਵਾਈ ਦਿੱਤੀ ਜਾ ਰਹੀ ਸੀ।