ਮੋਹਾਲੀ ਜ਼ਿਲ੍ਹੇ ਦੀ ਖਰੜ ਵਿਧਾਨ ਸਭਾ ਸੀਟ ਤੋਂ ਵਿਧਾਇਕਾ ਅਤੇ ਸਾਬਕਾ ਮੰਤਰੀ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਦੇ ਵਿਆਹ ਦਾ ਇੱਕ ਸਾਲ ਪੂਰਾ ਹੋ ਗਿਆ ਹੈ। ਇਸ ਮੌਕੇ ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਆਪਣੇ ਪਤੀ ਨੂੰ ਵਧਾਈ ਦਿੱਤੀ ਹੈ।
ਪੋਸਟ ਵਿੱਚ ਦੋ ਤਸਵੀਰਾਂ ਸਾਂਝੀਆਂ ਕਰਦਿਆਂ ਉਸ ਨੇ ਲਿਖਿਆ, “ਮੈਂ ਆਪਣੇ ਜੀਵਨ ਸਾਥੀ ਸ਼ਾਹਬਾਜ਼ ਜੀ ਦਾ ਧੰਨਵਾਦ ਕਰਦੀ ਹਾਂ ਕਿ ਉਨ੍ਹਾਂ ਨੇ ਜ਼ਿੰਦਗੀ ਨੂੰ ਹੋਰ ਵੀ ਸੁੰਦਰ ਬਣਾਇਆ। ਪਹਿਲੀ ਵਿਆਹ ਦੀ ਵਰ੍ਹੇਗੰਢ ‘ਤੇ ਸਾਨੂੰ ਹਾਰਦਿਕ ਸ਼ੁਭਕਾਮਨਾਵਾਂ। ‘ਪਿਆਰ ਵਿਚ ਸੱਚਾ ਰੰਗ ਮਿਲਦਾ ਹੈ, ਜੋ ਦਿਲਾਂ ਨੂੰ ਸਾਫ਼ ਕਰਦਾ ਏ।'”

ਦੱਸ ਦੇਈਏ ਕਿ ਅਨਮੋਲ ਗਗਨ ਮਾਨ ਦਾ ਵਿਆਹ ਪਿਛਲੇ ਸਾਲ 16 ਜੂਨ ਨੂੰ ਹੋਇਆ ਸੀ। ਉਨ੍ਹਾਂ ਨੇ ਜ਼ੀਰਕਪੁਰ ਦੇ ਗੁਰਦੁਆਰਾ ਨਾਭਾ ਸਾਹਿਬ ਵਿਖੇ ਐਡਵੋਕੇਟ ਸ਼ਾਹਬਾਜ਼ ਸਿੰਘ ਨਾਲ ਲਾਵਾਂ ਲਈਆਂ ਸਨ। ਇਸ ਮੌਕੇ ਦੋਵਾਂ ਪਰਿਵਾਰਾਂ ਦੇ ਮੈਂਬਰ ਮੌਜੂਦ ਸਨ।
ਨਵ-ਵਿਆਹਾ ਜੋੜਾ ਲਾਵਾਂ ਮਗਰੋਂ ਮੈਰਿਜ ਪੈਲੇਸ ਗਿਆ, ਜਿੱਥੇ ਸਮਾਰੋਹ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਨਾਲ ਸਮਾਰੋਹ ਵਿੱਚ ਸ਼ਾਮਲ ਹੋਏ ਸਨ। ਇਹ ਵਿਆਹ ਇੱਕ ਸ਼ਾਹੀ ਵਿਆਹ ਸੀ।
ਪਹਿਲੀ ਵਾਰ ਚੋਣ ਜਿੱਤ ਕੇ ਮੰਤਰੀ ਬਣੀ ਅਨਮੋਲ ਗਗਨ ਮਾਨ ਦਾ ਪਰਿਵਾਰ ਮੂਲ ਤੌਰ ‘ਤੇ ਮਾਨਸਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਹਾਲਾਂਕਿ, ਉਸ ਦਾ ਜ਼ਿਆਦਾਤਰ ਸਮਾਂ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਬਿਤਿਆ ਹੈ। ਉਸ ਨੇ ਆਪਣੀ ਪੜ੍ਹਾਈ ਚੰਡੀਗੜ੍ਹ ਤੋਂ ਪੂਰੀ ਕੀਤੀ। ਇਸ ਤੋਂ ਬਾਅਦ ਉਹ ਪੰਜਾਬੀ ਸੰਗੀਤ ਉਦਯੋਗ ਵਿੱਚ ਆਈ ਅਤੇ ਇੱਕ ਤੋਂ ਬਾਅਦ ਇੱਕ ਕਈ ਪੰਜਾਬੀ ਐਲਬਮਾਂ ਵਿੱਚ ਕੰਮ ਕੀਤਾ।

ਅਨਮੋਲ ਗਗਨ ਮਾਨ ਨੇ ਸਾਲ 2022 ਵਿੱਚ ਖਰੜ ਤੋਂ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਜਿੱਤੀਆਂ। ਇਸ ਤੋਂ ਬਾਅਦ ਉਸ ਨੂੰ ਮੰਤਰੀ ਬਣਾਇਆ ਗਿਆ। ਹਾਲਾਂਕਿ, ਸਤੰਬਰ 2024 ਵਿੱਚ ਮੰਤਰੀ ਮੰਡਲ ਵਿੱਚ ਫੇਰਬਦਲ ਤੋਂ ਬਾਅਦ, ਉਸ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਹੁਣ ਉਹ ਆਪਣੇ ਪਤੀ ਨਾਲ ਚੰਡੀਗੜ੍ਹ ਵਿੱਚ ਰਹਿੰਦੀ ਹੈ।
ਸਹੁਰਾ ਪਰਿਵਾਰ ਵੀ ਰਾਜਨੀਤੀ ਵਿੱਚ ਹੈ
ਜਿਸ ਪਰਿਵਾਰ ਵਿੱਚ ਅਨਮੋਲ ਗਗਨ ਮਾਨ ਦਾ ਵਿਆਹ ਹੋਇਆ ਹੈ, ਉਸ ਦਾ ਵੀ ਆਪਣੇ ਇਲਾਕੇ ਵਿੱਚ ਚੰਗਾ ਰਸੂਖ ਹੈ। ਉਸ ਦੇ ਪਤੀ ਐਡਵੋਕੇਟ ਸ਼ਾਹਬਾਜ਼ ਸਿੰਘ ਪੇਸ਼ੇ ਤੋਂ ਇੱਕ ਵਪਾਰੀ ਹਨ। ਜਦੋਂਕਿ ਸ਼ਾਹਬਾਜ਼ ਦੀ ਮਾਂ ਸੀਲਮ ਸੋਹੀ ਸਿਆਸਤ ਵਿੱਚ ਹੈ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਸਰਕਾਰ ਦਾ ਵੱਡਾ ਫ਼ੈਸਲਾ, ਅਮਰਨਾਥ ਯਾਤਰਾ ਮਾਰਗ ਨੂੰ ਐਲਾਨਿਆ ‘ਨੋ ਫਲਾਇੰਗ ਜ਼ੋਨ’
ਉਸ ਨੇ ਬਨੂੜ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਕੈਪਟਨ ਕੰਵਲਜੀਤ ਵਿਰੁੱਧ ਚੋਣ ਲੜੀ ਸੀ। ਉਸ ਦੇ ਪਿਤਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਰੀਬੀ ਸਨ। ਉਸ ਦੇ ਦਾਦਾ ਜੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਕੇ ਵਿਧਾਨ ਸਭਾ ਪਹੁੰਚੇ ਸਨ।
ਵੀਡੀਓ ਲਈ ਕਲਿੱਕ ਕਰੋ -:
























