ਪੰਜਾਬ ਦੇ ਬਰਨਾਲਾ ਜ਼ਿਲ੍ਹੇ ਵਿੱਚ 19 ਜਨਵਰੀ ਯਾਨੀ ਕਿ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਬਰਨਾਲਾ ਪ੍ਰਸ਼ਾਸਨ ਵੱਲੋਂ ਸਿਰਫ਼ ਬਰਨਾਲਾ ਵਿੱਚ ਹੀ ਐਲਾਨੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ IAS ਪੂਨਮਦੀਪ ਕੌਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਦੇਈਏ ਕਿ ਬਰਨਾਲਾ ਪ੍ਰਸ਼ਾਸਨ ਨੇ ਇਹ ਛੁੱਟੀ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੀ ਬਰਸੀ ਮੌਕੇ ਐਲਾਨੀ ਗਈ ਹੈ ।
ਦੱਸ ਦੇਈਏ ਕਿ ਡਿਪਟੀ ਕਮਿਸ਼ਨਰ ਵੱਲੋਂ 19 ਜਨਵਰੀ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਇਹ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਸ ਦਿਨ ਸਮੂਹ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਵਿਦਿਅਕ ਅਦਾਰਿਆਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: