‘ਦਿੱਲੀ ਚੱਲੋ ਮਾਰਚ’ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੀਆਂ ਹੱਦਾਂ ‘ਤੇ ਲੱਗੇ ਕਿਸਾਨ ਮੋਰਚੇ ਦਾ ਅੱਜ 15ਵਾਂ ਦਿਨ ਹੈ। ਇਸ ਵਿਚਾਲੇ ਖਨੌਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਕਿਸਾਨੀ ਸੰਘਰਸ਼ ਵਿੱਚ ਡਟੇ ਇੱਕ ਹੋਰ ਕਿਸਾਨ ਦੀ ਮੌ.ਤ ਹੋ ਗਈ ਹੈ। ਮ੍ਰਿ.ਤਕ ਕਿਸਾਨ ਦੀ ਪਛਾਣ ਕਰਨੈਲ ਸਿੰਘ ਵਜੋਂ ਹੋਈ ਹੈ, ਜੋ ਕਿ ਪਟਿਆਲਾ ਦੇ ਪਿੰਡ ਆਰਨੋਂ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋਈ ਹੈ।
ਇਹ ਵੀ ਪੜ੍ਹੋ: ਟ੍ਰੈਕਟਰ ਦੇ ਸਟੰਟ ਨੇ ਲਈ ਇੱਕ ਹੋਰ ਨੌਜਵਾਨ ਦੀ ਜਾ.ਨ, ਮਸ਼ਹੂਰ ‘ਟੋਚਨ ਕਿੰਗ’ ਨੀਸ਼ੂ ਦੇਸ਼ਵਾਲ ਦੀ ਹੋਈ ਮੌ.ਤ
ਦੱਸਿਆ ਜਾ ਰਿਹਾ ਹੈ ਕਿ ਕਿਸਾਨ ਕਰਨੈਲ ਸਿੰਘ 13 ਫਰਵਰੀ ਤੋਂ ਖਨੌਰੀ ਬਾਰਡਰ ‘ਤੇ ਡਟਿਆ ਹੋਇਆ ਸੀ। ਬੀਤੇ ਦਿਨ ਅਚਾਨਕ ਕਰਨੈਲ ਸਿੰਘ ਦੀ ਤਬੀਅਤ ਖਰਾਬ ਹੋ ਗਈ। ਜਿਸ ਤੋਂ ਬਾਅਦ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਮੌ.ਤ ਹੋ ਗਈ।