ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ ਮਜੀਠੀਆ ‘ਤੇ ਉਨ੍ਹਾਂ ਦੇ ਸਮਰਥਕਾਂ ਸਣੇ ਇੱਕ ਹੋਰ FIR ਦਰਜ ਕੀਤੀ ਗਈ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਦਰਜ ਕੀਤੀ ਗਈ ਇਸ ਐੱਫ.ਆਈ.ਆਰ. ਵਿਚ ਸਰਕਾਰ ਕੰਮ ਵਿਚ ਰੁਕਾਵਟ ਪਾਉਣ ਦੇ ਇਲਜ਼ਾਮ ਲੱਗੇ ਹਨ।
ਦਰਅਸਲ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਦੌਰਾਨ ਵੱਡੀ ਗਿਣਤੀ ਵਿਚ ਉਥੇ ਉਨ੍ਹਾਂ ਦੇ ਸਮਰਥਕ ਮੌਜੂਦ ਸਨ। ਅੰਮ੍ਰਿਤਸਰ ਪੁਲਿਸ ਦੀ ਸ਼ਿਕਾਇਤ ‘ਤੇ ਹੋਈ ਇੱਸ ਐੱਫ.ਆਈ.ਆਰ. ਵਿਚ ਦੋਸ਼ ਲੱਗੇ ਹਨ ਕਿ ਇਸ ਦੌਰਾਨ ਵਿਜੀਲੈਂਸ ਦੀ ਕਾਰਵਾਈ ‘ਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਹਾਲਾਂਕਿ ਅਜੇ ਤੱਕ ਪਤਾ ਨਹੀਂ ਲੱਗਾ ਕਿ ਇਸ ਐੱਫ.ਆਈ.ਆਰ. ਵਿਚ ਕਿਨ੍ਹਾਂ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਮਿਡ ਡੇ ਮੀਲ ਦਾ ਨਵਾਂ ਮੀਨੂ ਜਾਰੀ, ਬੱਚਿਆਂ ਨੂੰ ਲੱਗ ਗਈਆਂ ਮੌਜਾਂ
ਵੀਡੀਓ ਲਈ ਕਲਿੱਕ ਕਰੋ -:
























