ਪੰਜਾਬ ਦੀਆਂ ਮੰਡੀਆਂ ਵਿੱਚ ਕੱਲ੍ਹ ਭਾਵ ਮੰਗਲਵਾਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਵੇਗੀ। ਇਹ ਫੈਸਲਾ ਕਮਿਸ਼ਨ ਏਜੰਟਾਂ ਅਤੇ ਮੁੱਖ ਮੰਤਰੀ ਮਾਨ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਇਸ ਤੋਂ ਬਾਅਦ ਕਮਿਸ਼ਨ ਏਜੰਟਾਂ ਨੇ ਹੜਤਾਲ ਖਤਮ ਕਰਨ ਦਾ ਫੈਸਲਾ ਕੀਤਾ ਹੈ। ਕਮਿਸ਼ਨ ਏਜੰਟ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਉਸ ਨੇ ਮੀਟਿੰਗ ਵਿੱਚ ਆਪਣੀਆਂ ਸਾਰੀਆਂ ਮੰਗਾਂ ਰੱਖੀਆਂ ਸਨ।
ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਸਾਰੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਆੜ੍ਹਤੀਆਂ ਦੀਆਂ ਮੰਗਾਂ ਨੂੰ ਜਲਦ ਕੇਂਦਰ ਸਰਕਾਰ ਮੂਹਰੇ ਚੁੱਕਿਆ ਜਾਵੇਗਾ, ਲੋੜ ਪੈਣ ‘ਤੇ ਕਾਨੂੰਨੀ ਚਾਰਾਜੋਈ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਜੇਕਰ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਪੰਜਾਬ ਸਰਕਾਰ ਉਹਨਾਂ ਨਾਲ ਖੜੀ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਵਿਅਕਤੀ ਨੇ ਜੀਵਨ ਲੀਲਾ ਕੀਤੀ ਸਮਾਪਤ, ਨੂੰਹ ਦੇ ਨਜਾਇਜ਼ ਸਬੰਧਾਂ ਤੋਂ ਸੀ ਪਰੇਸ਼ਾਨ
ਮੀਟਿੰਗ ਦੌਰਾਨ ਆੜ੍ਹਤੀਆਂ ਨੇ ਖ਼ਰੀਦ ਸੁਚਾਰੂ ਤਰੀਕੇ ਨਾਲ ਕਰਨ ਦਾ ਭਰੋਸਾ ਦਿੱਤਾ ਹੈ। ਕਮਿਸ਼ਨ ਏਜੰਟ ਐਸੋਸੀਏਸ਼ਨ ਨੇ ਕਿਹਾ ਕਿ ਅਸੀਂ ਸਰਕਾਰੀ ਪ੍ਰੈੱਸ ਨੋਟ ਦੀ ਉਡੀਕ ਕਰ ਰਹੇ ਹਾਂ।
ਵੀਡੀਓ ਲਈ ਕਲਿੱਕ ਕਰੋ -: