ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਮੁਤਾਬਕ ਸੂਬੇ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਨੇ ਮੁਹਿੰਮ ਵਿੱਢੀ ਹੋਈ ਹੈ। ਇਸੇ ਦੇ ਤਹਿਤ ਅੱਜ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਪਠਾਨਕੋਟ ਦੀ ਟੀਮ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਦੋ ਮੈਂਬਰਾਂ ਨੂੰ ਚਾਰ ਪਿਸਤੌਲਾਂ ਅਤੇ ਗੋਲੀ ਸਿੱਕੇ ਸਮੇਤ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ।

ਖੁਫੀਆਂ ਜਾਣਕਾਰੀ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੰਵਲਪ੍ਰੀਤ ਸਿੰਘ ਉਰਫ਼ ਕੰਵਰ ਜੋ ਕਿ ਬਟਾਲਾ ਦੇ ਪਿੰਡ ਬੁੱਟਰ ਕਲਾਂ ਦਾ ਰਹਿਣ ਵਾਲਾ ਹੈ ਅਤੇ ਰਣਜੀਤ ਸਿੰਘ, ਜੋ ਕਿ ਗੁਰਦਾਸਪੁਰ ਦੇ ਭੈਣੀ ਬਾਂਗਰ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਪਤਾ ਲੱਗਿਆ ਹੈ ਕਿ ਦੋਸ਼ੀ ਕੰਵਲਪ੍ਰੀਤ ਵਿਦੇਸ਼ ਵਿਚ ਬੈਠੇ ਗੈਂਗਸਟਰ ਜੋ ਕਿ ਬਟਾਲਾ ਦੇ ਪਿੰਡ ਚੌੜਾ ਦਾ ਰਹਿਣ ਵਾਲਾ ਹੈ, ਦੇ ਸੰਪਰਕ ਵਿੱਚ ਸੀ ਅਤੇ ਉਸਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ। ਜਾਂਚ ਵਿੱਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਗੈਂਗਸਟਰ ਨੇ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਹਥਿਆਰਾਂ ਦੀ ਖੇਪ ਦਾ ਪ੍ਰਬੰਧ ਕੀਤਾ ਸੀ।
ਇਹ ਵੀ ਪੜ੍ਹੋ : 32 ਸਾਲ ਪੁਰਾਣਾ ਫਰਜ਼ੀ ਐ.ਨਕਾ/ਊਂਟ.ਰ ਮਾਮਲਾ, 2 ਸਾਬਕਾ ਪੁਲਿਸ ਅਫਸਰਾਂ ਨੂੰ ਅਦਾਲਤ ਨੇ ਸੁਣਾਈ ਸਜ਼ਾ
ਡੀਜੀਪੀ ਨੇ ਕਿਹਾ ਕਿ ਇਸ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਅਤੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀਆਂ ਵਿਰੁੱਧ ਅਸਲਾ ਐਕਟ ਦੀ ਧਾਰਾ 25 ਅਤੇ 61(2) ਬੀਐਨਐਸ ਦੇ ਤਹਿਤ ਇੱਕ ਐਫਆਈਆਰ #SSOC ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ। ਦੋਸ਼ੀਆਂ ਕੋਲੋਂ ਬਾਰੂਦ ਸਮੇਤ 4 ਪਿਸਤੌਲਾਂ (01 ਮੈਗਜ਼ੀਨ ਅਤੇ 9 ਐਮਐਮ ਦੀਆਂ 15 ਗੋਲੀਆਂ, ਇੱਕ ਪਿਸਤੌਲ 30 ਬੋਰ ਸਮੇਤ 01 ਮੈਗਜ਼ੀਨ ਅਤੇ 30 ਬੋਰ ਦੀਆਂ 09 ਗੋਲੀਆਂ ਅਤੇ ਦੋ ਪਿਸਤੌਲ 32 ਬੋਰ ਸਮੇਤ 02 ਮੈਗਜ਼ੀਨ ਅਤੇ 32 ਬੋਰ ਦੀਆਂ 15 ਗੋਲੀਆਂ) ਬਰਾਮਦ ਹੋਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
























