ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਤਰਰਾਜੀ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਵਿੱਚ ਸ਼ਾਮਿਲ ਤਿੰਨ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਗੱਡੀ, ਮੋਬਾਈਲ ਅਤੇ ਵੱਡੀ ਮਾਤਰਾ ‘ਚ ਹਥਿਆਰ ਬਰਾਮਦ ਹੋਏ ਹਨ। ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਹੈ।
ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫੜੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਤਸਕਰ ਕਾਸਿਮ ਢਿੱਲੋਂ ਦੇ ਸੰਪਰਕ ਵਿੱਚ ਸਨ। ਮੁਲਜ਼ਮ ਕੋਲੋਂ 2 ਗਲੋਕ ਪਿਸਤੌਲ 9 ਐਮਐਮ, 1 ਜ਼ੀਗਾਨਾ ਪਿਸਤੌਲ, 4 ਮੈਗਜ਼ੀਨ, 9 ਜਿੰਦਾ ਕਾਰਤੂਸ, 5 ਮੋਬਾਈਲ, ਮੋਟਰਸਾਈਕਲ ਅਤੇ 1 ਆਲਟੋ ਕਾਰ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਥਾਣਾ ਘਰਿੰਡਾ ਵਿਖੇ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਆਰਮਜ਼ ਐਕਟ ਦੇ ਤਹਿਤ ਐਫਆਈਆਰ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਉੱਤਰ ਭਾਰਤ ‘ਚ ਬਦਲਿਆ ਮੌਸਮ ਦਾ ਮਿਜਾਜ਼, ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਪਵੇਗਾ ਮੀਂਹ
ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਹਥਿਆਰਾਂ ਦੀ ਤਸਕਰੀ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਇਨ੍ਹਾਂ ਪਾਸੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਤਿੰਨ ਨੌਜਵਾਨਾਂ ਕੋਲੋਂ ਹੀ ਹਥਿਆਰ ਬਰਾਮਦ ਹੋਏ ਹਨ ਉਹ ਡਰੋਨ ਰਾਹੀਂ ਮੰਗਵਾਏ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: