ਦੇਸ਼ ਦੀ ਰਾਖੀ ਕਰਦਿਆਂ ਪੰਜਾਬ ਦੇ ਇੱਕ ਹੋਰ ਫੌਜੀ ਜਵਾਨ ਨੇ ਸ਼ਹਾਦਤ ਦਾ ਜਾਮ ਪੀਤਾ ਹੈ। ਪੰਜਾਬ ਦੇ ਮਹਿਲ ਕਲਾਂ ਦੇ ਪਿੰਡ ਠੁੱਲੀਵਾਲ ਦੇ ਨੌਜਵਾਨ ਫੌਜੀ ਜਵਾਨ ਦੀ ਡਿਊਟੀ ਦੌਰਾਨ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਫੌਜੀ ਜਵਾਨ ਦੀ ਪਛਾਣ ਜਗਸੀਰ ਸਿੰਘ ਵਜੋਂ ਹੋਈ ਹੈ। ਜਗਸੀਰ ਸਿੰਘ ਸ਼੍ਰੀਨਗਰ ਵਿੱਚ ਡਿਊਟੀ ‘ਤੇ ਤਾਇਨਾਤ ਸੀ।

ਪਿੰਡ ਦੇ ਸਰਪੰਚ ਨੂੰ ਆਰਮੀ ਦੇ ਅਧਿਕਾਰੀਆਂ ਨੇ ਫੋਨ ਰਾਹੀ ਇਸ ਘਟਨਾ ਸਬੰਧੀ ਜਾਣਕਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਜਗਸੀਰ ਸਿੰਘ ਦੀ ਡਿਊਟੀ ਦੌਰਾਨ ਮੌਤ ਹੋ ਗਈ ਹੈ। ਮੌਤ ਦਾ ਕਾਰਨ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ। ਜਗਸੀਰ ਸਿੰਘ ਮਾਪਿਆਂ ਦਾ ਇੱਕਲਾ ਪੁੱਤਰ ਸੀ। ਉਹ ਸਤੰਬਰ ਮਹੀਨੇ ਵਿੱਚ ਹੀ ਛੁੱਟੀ ਕੱਟ ਕੇ ਡਿਊਟੀ ‘ਤੇ ਵਾਪਸ ਗਿਆ ਸੀ।
ਇਹ ਵੀ ਪੜ੍ਹੋ : ਲੱਭ ਗਿਆ 11 ਕਰੋੜ ਦੀ ਲਾਟਰੀ ਜਿੱਤਣ ਵਾਲਾ ! ਰਾਜਸਥਾਨ ਦਾ ਸਬਜ਼ੀ ਵਿਕਰੇਤਾ ਅਮਿਤ ਸੇਹਰਾ ਨਿਕਲਿਆ ਜੇਤੂ
ਮਿਲੀ ਜਾਣਕਾਰੀ ਅਨੁਸਾਰ ਫੌਜੀ ਜਵਾਨ ਜਗਸੀਰ ਸਿੰਘ ਵਿਆਹਿਆ ਹੋਇਆ ਸੀ। ਉਹ ਅਪਣੇ ਪਿੱਛੇ ਆਪਣੀ ਮਾਤਾ, ਪਿਓ, ਪਤਨੀ ਅਤੇ ਇੱਕ ਪੁੱਤਰ ਨੂੰ ਛੱਡ ਗਿਆ ਹੈ। ਇਹ ਦੁਖਦਾਈ ਖਬਰ ਮਿਲਣ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਦੱਸਿਆ ਜਾ ਰਿਹਾ ਹੈ ਕੱਲ੍ਹ ਜਵਾਨ ਜਗਸੀਰ ਸਿੰਘ ਦੀ ਮ੍ਰਿਤਕ ਦੇਹ ਦਾ ਪਿੰਡ ਠੁੱਲੀਵਾਲ ਵਿਖੇ ਸਰਕਾਰੀ ਰਸਮਾਂ ਅਨੁਸਾਰ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























