ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਸ਼ੈਰਕ ਦੇ ਇੱਕ ਫੋਜੀ ਜਵਾਨ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਸ਼ਹੀਦ ਸੁਰਜੀਵਨ ਸਿੰਘ ਅਰੁਣਾਚਲ ਪ੍ਰਦੇਸ਼ ਵਿੱਚ INCOG, 105 RCC GRIFF ਵਜੋਂ ਤਾਇਨਾਤ ਸੀ ਅਤੇ MT ਡਰਾਈਵਰ ਗ੍ਰੇਡ ਵਨ ਵਜੋਂ ਸੇਵਾ ਨਿਭਾ ਰਿਹਾ ਸੀ। ਸੁਰਜੀਤ ਸਿੰਘ ਨੂੰ ਉਸ ਦੇ ਜੱਦੀ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।

Army soldier of Punjab
ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਹਰਮੇਸ਼ ਲਾਲ ਨੇ ਦੱਸਿਆ ਕਿ ਸੁਰਜੀਤ ਸਿੰਘ ਬਹੁਤ ਹੀ ਦਿਆਲੂ ਅਤੇ ਮਿਲਜੁਲ ਸੁਭਾਅ ਦਾ ਵਿਅਕਤੀ ਸੀ। ਜਦੋਂ ਇਹ ਪਤਾ ਲੱਗਾ ਕਿ ਸੁਰਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ ਤਾਂ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਸੁਰਜੀਵਨ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।
ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨੋਟਿਸ ਜਾਰੀ, ਇਨ੍ਹਾਂ ਦੋਸ਼ਾਂ ਸਬੰਧੀ ਮੰਗਿਆ ਸਪਸ਼ਟੀਕਰਨ
ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦੀ ਮਦਦ ਕੀਤੀ ਜਾਵੇ ਅਤੇ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ। ਸੁਰਜੀਤ ਸਿੰਘ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅਤੇ ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸੁਰਜੀਤ ਸਿੰਘ ਨੂੰ ਵਿਦਾਇਗੀ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:
























