ਪਟਿਆਲਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪਟਿਆਲਾ ਪੁਲਿਸ ਨੇ ਰਾਜਪੁਰਾ ਤੋਂ ਵੱਡੇ ਬਦਮਾਸ਼ ਦੇ ਦੋ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਹਰਜਿੰਦਰ ਸਿੰਘ ਉਰਫ ਲਾਡੀ ਤੇ ਸੁਬੀਰ ਸਿੰਘ ਉਰਫ ਸੁਬੀ ਵਜੋਂ ਹੋਈ ਹੈ। ਲਾਡੀ 2017 ਵਿਚ ਪੰਚਕੂਲਾ ਵਿਚ ਹੋਈ ਮੀਤ ਬਾਊਂਸਰ ਦੀ ਹੱਤਿਆ ਵਿਚ ਸ਼ਾਮਲ ਸ਼ੂਟਰਾਂ ਵਿਚੋਂ ਇਕ ਸੀ ਤੇ ਸਤੰਬਰ 2020 ਤੋਂ ਜ਼ਮਾਨਤ ‘ਤੇ ਬਾਹਰ ਸੀ।
ਇਸ ਦੀ ਜਾਣਕਾਰੀ ਡੀਜੀਪੀ ਪੰਜਾਬ ਵੱਲੋਂ ਸਾਂਝੀ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਗਏ ਗੁਰਗਿਆਂ ਨੂੰ ਵਿਦੇਸ਼ ਵਿਚ ਰਹਿਣ ਵਾਲੇ ਬਦਮਾਸ਼ਾਂ ਤੋਂ ਆਰਡਰ ਮਿਲਦੇ ਸਨ। ਇਹ 2024 ਵਿਚ ਚੰਡੀਗੜ੍ਹ ਦੇ ਸੈਕਟਰ-5 ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਵੀ ਸ਼ਾਮਲ ਸੀ। ਉਸ ਨੂੰ ਹੁਣੇ ਜਿਹੇ ਖਰੜ ਵਿਚ ਆਪਣੇ ਵਿਰੋਧੀ ਧਿਰ ਦੇ ਮੈਂਬਰ ਦਾ ਕਤਲ ਕਰਨ ਦਾ ਕੰਮ ਸੌਂਪਿਆ ਗਿਆ ਸੀ। ਫੜੇ ਗਏ ਮੁਲਜ਼ਮਾਂ ਤੋਂ ਤਿੰਨ ਪਿਸਤੌਲਾਂ ਸਣੇ 15 ਕਾਰਤੂਸ ਤੇ ਇਕ ਕਾਰ ਬਰਾਮਦ ਕੀਤੀ ਗਈ ਹੈ।