arrested aap leader cm residence was expensive: ਪੰਜਾਬ ਸਰਕਾਰ ‘ਤੇ ਵਿਰੋਧੀ ਧਿਰਾਂ ‘ਤੇ ਹਮਲੇ ਦਿਨੋਂ-ਦਿਨ ਵੱਧਦੇ ਜਾ ਰਹੇ ਹਨ।ਦੱਸਣਯੋਗ ਹੈ ਕਿ ਪੰਜਾਬ ‘ਚ ਦਲਿਤ ਵਿਦਿਆਰਥੀਆਂ ਦੇ ਵਜ਼ੀਫੇ ਦਾ ਮੁੱਦਾ ਭਖਿਆ ਹੋਇਆ ਹੈ।ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ‘ਚ ਘਪਲਾ ਕਰਨ ਨੂੰ ਲੈ ਕੇ ਆਏ ਦਿਨ ਵਿਰੋਧੀ ਧਿਰਾਂ ਵਲੋਂ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਰੋਸ ਵਜੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ‘ਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪਾਰਟੀ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਚੰਡੀਗ੍ਹੜ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਉ ਕਰਨ ਪਹੁੰਚੇ ਸਨ।ਜਿੱਥੇ ‘ਆਪ’ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ।
ਆਮ ਆਦਮੀ ਪਾਰਟੀ ਨੇ ਇਸ ਮੌਕੇ ਮੰਗ ਕੀਤੀ ਕਿ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕੈਬਨਿਟ ਮੰਤਰੀਆਂ ਸਾਧੂ ਸਿੰਘ ਧਰਮਸੋਤ ਅਤੇ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਕੇਸ ਦਰਜ ਕਰ ਕੇ ਕੈਬਨਿਟ ਤੋਂ ਬਾਹਰ ਕੱਢਿਆ ਜਾਵੇ।ਦੱਸ ਦੇਈਏ ਕਿ ਵਜੀਫਾ ਘਪਲੇ ਸਬੰਧੀ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠਣ ਦਾ ਐਲਾਨ ਕੀਤਾ ਸੀ।ਇਸ ਮਾਮਲਾ ਲੰਬੇ ਸਮੇਂ ਤੋਂ ਭਖਿਆ ਹੋਇਆ ਹੈ ਪਰ ਹੁਣ ਦੇਖਣਾ ਇਹ ਹੋਵੇਗਾ ਕਿ 2022 ‘ਚ ਇਸ ਮਾਮਲੇ ਦਾ ਕੀ ਪ੍ਰਭਾਵ ਪਵੇਗਾ।
ਇਹ ਵੀ ਪੜੋ:ਕਿਸਾਨ ਦੀ ਜ਼ਮੀਨ ‘ਤੇ ਕਬਜ਼ਾ ਕਰਨ ਆਏ BJP ਲੀਡਰ ਜਿਆਣੀ ਦੇ ਗੁੰਡੇ? ਕਿਸਾਨਾਂ ਨੇ ਫਿਰ ਖੇਤਾਂ ‘ਚ ਭਜਾਏ , ਦੇਖੋ LIVE