ਪੰਜਾਬ ਦੌਰੇ ‘ਤੇ ਆਏ ਅਰਵਿੰਦ ਕੇਜਰੀਵਾਲ ਵੱਲੋਂ ਤੀਜੀ ਗਾਰੰਟੀ ਦੇ ਰੂਪ ਵਿੱਚ ਔਰਤਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ 18 ਸਾਲ ਤੋਂ ਉੱਪਰ ਦੀਆਂ ਔਰਤਾਂ ਦੇ ਖਾਤੇ ਵਿੱਚ ਹਰ ਮਹੀਨੇ 1000-1000 ਰੁਪਏ ਪਾਏ ਜਾਣਗੇ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਜਿਨ੍ਹਾਂ ਮਾਤਾਵਾਂ ਨੂੰ ਬੁਢਾਪਾ ਪੈਨਸ਼ਨ ਮਿਲ ਰਹੀ ਹੈ, ਉਨ੍ਹਾਂ ਨੂੰ ਵੀ ਪੈਨਸ਼ਨ ਦੇ ਨਾਲ-ਨਾਲ ਇਹ ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਪੰਜਾਬ ਵਿੱਚ 1 ਕਰੋੜ ਤੋਂ ਜ਼ਿਆਦਾ ਮਹਿਲਾਵਾਂ ਨੂੰ ਫਾਇਦਾ ਹੋਵੇਗਾ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਜਰੀਵਾਲ ਵੱਲੋਂ ਪਹਿਲੀ ਗਾਰੰਟੀ ਦੇ ਰੂਪ ਵਿੱਚ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਕੀਤਾ ਗਿਆ ਸੀ । ਉਥੇ ਹੀ ਦੂਜੀ ਗਾਰੰਟੀ ਦੌਰਾਨ ਕੇਜਰੀਵਾਲ ਵੱਲੋਂ ਹਰ ਵਿਅਕਤੀ ਨੂੰ ਮੁਫ਼ਤ ਅਤੇ ਵਧੀਆ ਇਲਾਜ ਮੁਹੱਈਆ ਕਰਵਾਉਣ ਦੀ ਗਾਰੰਟੀ ਦਿੱਤੀ ਗਈ ਸੀ।
ਰੈਲੀ ਦੌਰਾਨ ਕੇਜਰੀਵਾਲ ਨੇ CM ਚੰਨੀ ਨੂੰ ਨਕਲੀ ਕੇਜਰੀਵਾਲ ਦੱਸਿਆ ਹੈ । ਉਨ੍ਹਾਂ ਕਿਹਾ ਕਿ ਜਿਹੜੇ ਐਲਾਨ ਉਨ੍ਹਾਂ ਵੱਲੋਂ ਕੀਤੇ ਜਾਂਦੇ ਹਨ ਮੁੱਖ ਮੰਤਰੀ ਚੰਨੀ ਉਨ੍ਹਾਂ ਦੀ ਰੀਸ ਨਾਲ ਓਹੀ ਐਲਾਨ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਸਿਰਫ਼ ਐਲਾਨ ਹੀ ਕੀਤੇ ਜਾ ਰਹੇ ਹਨ, ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ।
ਵੀਡੀਓ ਲਈ ਕਲਿੱਕ ਕਰੋ -: