ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਵਿੱਚ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ। ਕੇਜਰੀਵਾਲ ਸਵੇਰੇ 11:00 ਵਜੇ ਦੇ ਕਰੀਬ ਪੰਜਾਬ ਭਵਨ ਵਿੱਚ ਵੀਡੀਓ ਕਾਨਫਰੰਸਿੰਗ ਜ਼ਰੀਏ ਵਿਧਾਇਕਾਂ ਨਾਲ ਗੱਲਬਾਤ ਕਰਨਗੇ। ਇਸ ਦੌਰਾਨ ਸਥਾਨਕ ਪੱਧਰ ‘ਤੇ ਲੋਕਾਂ ਨਾਲ ਵਧੀਆ ਤਾਲਮੇਲ ਤੇ ਪਾਰਟੀ ਨੂੰ ਮਜ਼ਬੂਤ ਕਰਨ ਦੇ ਬਾਰੇ ਵੀ ਗੱਲ ਕਰਨਗੇ।
ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਯਾਨੀ ‘ਆਪ’ ਸਰਕਾਰ ਦੇ 10 ਨਵੇਂ ਮੰਤਰੀਆਂ ਨੇ ਸਹੁੰ ਚੁੱਕੀ । ਜਿਸ ਤੋਂ ਬਾਅਦ ਅੱਜ ਕੇਜਰੀਵਾਲ ਮੰਤਰੀਆਂ ਸਮੇਤ ਵਿਧਾਇਕਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੁਲਾਕਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਰਾਜ ਸਭਾ ਦੇ ਮੈਂਬਰਾਂ ਲਈ ਨਾਵਾਂ ਬਾਰੇ ਵੀ ਚਰਚਾ ਹੋ ਸਕਦੀ ਹੈ । ਇਸ ਦੇ ਨਾਲ ਹੀ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਨੂੰ ਲੈ ਕੇ ਵੀ ਵਿਚਾਰ ਕੀਤਾ ਜਾ ਸਕਦਾ ਹੈ ।
ਇਹ ਵੀ ਪੜ੍ਹੋ: ਮਾਨ ਸਰਕਾਰ ਨੇ ਮਚਾਈ ਧਮਾਲ, ਪੁਲਿਸ ‘ਚ 10,000 ਭਰਤੀਆਂ ਸਣੇ 4 ਦਿਨਾਂ ‘ਚ ਲਏ ਚਾਰ ਵੱਡੇ ਫ਼ੈਸਲੇ
ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦੀ ਕੈਬਨਿਟ ਵਿੱਚ ਸ਼ਾਮਿਲ ਹੋਣ ਵਾਲੇ 10 ਮੰਤਰੀਆਂ ਵਿੱਚ ਹਰਪਾਲ ਚੀਮਾ (ਦਿੜ੍ਹਬਾ), ਡਾ: ਬਲਜੀਤ ਕੌਰ (ਮਲੋਟ), ਹਰਭਜਨ ਸਿੰਘ ਈ.ਟੀ.ਓ. (ਜੰਡਿਆਲਾ), ਡਾ: ਵਿਜੇ ਸਿੰਗਲਾ (ਮਾਨਸਾ), ਲਾਲ ਚੰਦ ਕਟਾਰੂਚੱਕ (ਭੋਆ), ਗੁਰਮੀਤ ਸਿੰਘ ਮੀਤ ਹੇਅਰ (ਬਰਨਾਲਾ), ਕੁਲਦੀਪ ਸਿੰਘ ਧਾਲੀਵਾਲ (ਅਜਨਾਲਾ), ਲਾਲਜੀਤ ਸਿੰਘ ਭੁੱਲਰ (ਪੱਟੀ), ਬ੍ਰਹਮ ਸ਼ੰਕਰ (ਹੁਸ਼ਿਆਰਪੁਰ) ਅਤੇ ਹਰਜੋਤ ਸਿੰਘ ਬੈਂਸ (ਅਨੰਦਪੁਰ ਸਾਹਿਬ) ਸ਼ਾਮਿਲ ਹਨ।
ਵੀਡੀਓ ਲਈ ਕਲਿੱਕ ਕਰੋ -: